November 2, 2026 9:46 pm

ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਦੀ ਰਾਜਨੀਤੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਲੰਧਰ ਦੀ ਅਹਿਮ ਮੀਟਿੰਗ।

ਸ਼੍ਰੋਮਣੀ ਅਕਾਲੀ ਦਲ(ਪੱਤਰਕਾਰ ਦਲਵੀਰ ਸਿੰਘ ਕੂਨਰ) ਦੀ ਜ਼ਿਲ੍ਹਾ ਜਲੰਧਰ ਇਕਾਈ ਦੀ ਇੱਕ ਅਹਿਮ ਮੀਟਿੰਗ ਅੱਜ ਜਲੰਧਰ ਵਿਖੇ ਸਫ਼ਲਤਾਪੂਰਵਕ ਸੰਪੰਨ ਹੋਈ। ਇਹ ਮੀਟਿੰਗ ਪਾਰਟੀ ਦੇ ਸਕੱਤਰ ਜਨਰਲ, ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਕੀਤੀ ਗਈ, ਜਿਸ ਦਾ ਮੁੱਖ ਉਦੇਸ਼ ਪੰਜਾਬ ਵਿੱਚ ਆਉਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਰਾਜਨੀਤਕ ਤਿਆਰੀ ਨੂੰ ਅੰਤਿਮ ਰੂਪ ਦੇਣਾ ਸੀ। ਇਸ ਮੌਕੇ ਜ਼ਿਲ੍ਹਾ ਜਲੰਧਰ ਦੇ ਵੱਖ -ਵੱਖ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਨੁਮਾਇੰਦਿਆਂ ਅਤੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ।

Thank you for reading this post, don't forget to subscribe!

ਸ੍ਰੀ ਗੁਰਪ੍ਰਤਾਪ ਸਿੰਘ ਵਡਾਲਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸੂਬੇ ਦੇ ਢਾਂਚੇ ਅਤੇ ਲੋਕਤੰਤਰ ਨੂੰ ਮੂਜ਼ਬੂਤ ਕਰਨ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਚੋਣਾਂ ਪਾਰਟੀ ਦੇ ਜ਼ਮੀਨੀ ਪੱਧਰ ਤੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਦਾ ਇੱਕ ਸੁਨਹਿਰੀ ਮੌਕਾ ਹਨ। ਉਨ੍ਹਾਂ ਸਮੂਹ ਆਗੂਆਂ ਨੂੰ ਚੋਣਾਂ ਲਈ ਹੁਣੇ ਤੋਂ ਹੀ ਪੂਰੀ ਤਨਦੇਹੀ ਅਤੇ ਇਕਜੁੱਟਤਾ ਨਾਲ ਤਿਆਰੀ ਸ਼ੁਰੂ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਪਾਰਟੀ ਇਸ ਚੋਣ ਨੂੰ ਪੂਰੀ ਦ੍ਰਿੜ੍ਹਤਾ ਨਾਲ ਲੜੇਗੀ। ਮੀਟਿੰਗ ਦੌਰਾਨ ਹਾਜ਼ਰ ਸਮੂਹ ਆਗੂਆਂ ਨਾਲ ਚੋਣ ਰਣਨੀਤੀ ਸਬੰਧੀ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਪਾਰਟੀ ਲੋਕਾਂ ਦੀ ਸੇਵਾ ਕਰਨ ਲਈ ਸਮਰਪਿਤ, ਇਮਾਨਦਾਰ ਅਤੇ ਮਜ਼ਬੂਤ ਅਕਸ ਵਾਲੇ ਉਮੀਦਵਾਰਾਂ ਦੀ ਚੋਣ ਕਰੇਗੀ। ਹਲਕਿਆਂ ਦੇ ਨੁਮਾਇੰਦਿਆਂ ਨੇ ਆਪਣੇ- ਆਪਣੇ ਇਲਾਕਿਆਂ ਦੀ ਸਥਿਤੀ ਬਾਰੇ ਜਾਣਕਾਰੀ ਤਿਆਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ,ਸ.ਵਡਾਲਾ ਨੇ ਸਮੂਹ ਸੀਨੀਅਰ ਅਤੇ ਜ਼ਮੀਨੀ ਪੱਧਰ ਦੇ ਆਗੂਆਂ ਦੀਆਂ ਡਿਊਟੀਆਂ ਤੁਰੰਤ ਪ੍ਰਭਾਵ ਤੋਂ ਲਗਾ ਦਿੱਤੀਆਂ।ਵੱਖ -ਵੱਖ ਆਗੂਆਂ ਨੂੰ ਬੂਥ ਪ੍ਰਬੰਧਨ, ਚੋਣ ਪ੍ਰਚਾਰ ਵਰਗੇ ਅਹਿਮ ਕਾਰਜ਼ਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਕਦਮ ਨਾਲ ਜ਼ਿਲ੍ਹਾ ਜਲੰਧਰ ਵਿੱਚ ਪਾਰਟੀ ਦੀ ਚੋਣ ਮਸ਼ੀਨਰੀ ਨੂੰ ਇੱਕ ਨਵੀਂ ਊਰਜਾ ਅਤੇ ਦਿਸ਼ਾ ਪ੍ਰਾਪਤ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਮੀਟਿੰਗ ਰਾਹੀਂ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ। ਪਾਰਟੀ ਨੇ ਸੰਕਲਪ ਲਿਆ ਹੈ ਕਿ ਉਹ ਇਨ੍ਹਾਂ ਚੋਣਾਂ ਨੂੰ ਪੂਰੇ ਜੋਸ਼ ਅਤੇ ਸਮਰਪਣ ਨਾਲ ਲੜੇਗੀ ਅਤੇ ਲੋਕਾਂ ਦੀ ਭਰੋਸੇਯੋਗ ਆਵਾਜ਼ ਬਣੇਗੀ। ਜ਼ਿਲ੍ਹਾ ਜਲੰਧਰ ਦੀ ਸਮੁੱਚੀ ਇਕਾਈ ਨੇ ਪ੍ਰਣ ਲਿਆ ਕਿ ਉਹ ਪਾਰਟੀ ਦੇ ਹੱਕ ਵਿੱਚ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਲਈ ਡੱਟ ਕੇ ਮਿਹਨਤ ਕਰੇਗੀ

ਇਸ ਮੌਕੇ ਸਰਵਣ ਸਿੰਘ ਫਿਲੌਰ ਸਾਬਕਾ ਮੰਤਰੀ ਪੰਜਾਬ ਸਰਕਾਰ,ਬ੍ਰਿਜ ਭੁਪਿੰਦਰ ਸਿੰਘ ਲਾਲੀ, ਅਵਤਾਰ ਸਿੰਘ ਕਲੇਰ, ਹਰਭਜਨ ਸਿੰਘ ਹੁੰਦਲ, ਬੱਬੂ ਹੁਸੈਨਪੁਰ,ਸੁੱਖਾ ਸੰਮੀਪੁਰ, ਡਿੰਪੀ ਕਲਿਆਣਪੁਰ, ਬਲਵਿੰਦਰ ਸਿੰਘ ਢੰਡੋਵਾਲ, ਅਮਰਜੀਤ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ ਜੱਸਾ, ਲੰਬੜਦਾਰ ਭੁਪਿੰਦਰ ਸਿੰਘ ਲੱਲੀਆਂ, ਗੁਰਦੇਵ ਸਿੰਘ ਨਿੱਝਰ, ਗੁਰਪ੍ਰੀਤ ਸਿੰਘ ਗੋਪੀ ਤਲਵਣ, ਸਰਪੰਚ ਹਿੰਮਤ ਭਾਰਦਵਾਜ ਸ਼ੰਕਰ, ਗੁਰਸ਼ਰਨ ਸਿੰਘ ਸ਼ੰਕਰ, ਸੁਖਵੰਤ ਸਿੰਘ ਰੌਲੀ, ਜਥੇਦਾਰ ਭਗਵੰਤ ਫਤਿਹ ਜਲਾਲ, ਜਗਰੂਪ ਸਿੰਘ ਕਰਤਾਰਪੁਰ,ਮੇਜਰ ਸਿੰਘ ਮੰਡਿਆਲਾ, ਜਥੇਦਾਰ ਊਧਮ ਸਿੰਘ ਔਲਖ,ਸ਼਼ਸ਼ਪਾਲ ਸਿੰਘ ਪੰਨੂ, ਜਸਜੀਤ ਸਿੰਘ ਸੰਨੀ ਬਿਲਗਾ, ਪਰਮਿੰਦਰ ਸਿੰਘ ਚੱਕ ਕਲਾਂ ਹਰਿੰਦਰ ਸਿੰਘ ਸਰੀਂਹ,ਸੁੱਚਾ ਸਿੰਘ ਜੋਹਲ,ਸੋਖਾ ਜੋਹਲ ਅਤੇ ਆਦਿ ਸੀਨੀਅਰ ਲੀਡਰ ਅਤੇ ਅਹੁਦੇਦਾਰਾਂ ਸਾਹਿਬਾਨ ਇਸ ਮੀਟਿੰਗ ਵਿੱਚ ਹਾਜ਼ਰ ਸਨ।

और पढ़ें

Cricket Live Score

Corona Virus

Rashifal

और पढ़ें