November 2, 2026 10:33 pm

Punjab news:ਸ੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਜਥੇਦਾਰ ਗੁਰਮੀਤ ਸਿੰਘ ਦਾਦੂਵਾਲ ਦਾ ਨਕੋਦਰ ਵਿੱਚ ਭਰਵਾਂ ਸਵਾਗਤ

ਨਕੋਦਰ: ਸ੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਜਦੋਂ ਜਥੇਦਾਰ ਗੁਰਮੀਤ ਸਿੰਘ ਦਾਦੂਵਾਲ ਨਕੋਦਰ ਪਹੁੰਚੇ, ਤਾਂ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਅਤੇ ਗਰਮਜੋਸ਼ੀ ਭਰਿਆ ਸਵਾਗਤ ਕੀਤਾ ਗਿਆ। ਇਸ ਦੌਰਾਨ ਵਰਕਰਾਂ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਆਪਣੀ ਖੁਸ਼ੀ ਅਤੇ ਸਮਰਥਨ ਦਾ ਪ੍ਰਗਟਾਵਾ ਕੀਤਾ।

Thank you for reading this post, don't forget to subscribe!

ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਗੁਰਮੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸਦਾ ਤੋਂ ਹੀ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਕਰਦਾ ਆ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਵੀ ਮਜ਼ਬੂਤੀ ਨਾਲ ਪੰਜਾਬ ਦੇ ਅਸਲ ਮੁੱਦਿਆਂ ਨੂੰ ਉੱਭਾਰੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਇੱਕ ਮਜ਼ਬੂਤ ਵਿਕਲਪ ਵਜੋਂ ਉਭਰੇਗਾ।

ਉਨ੍ਹਾਂ ਨੇ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਅਕਾਲੀ ਦਲ ਆਉਣ ਵਾਲੇ ਦਿਨਾਂ ਵਿੱਚ ਹਰ ਪਿੰਡ ਅਤੇ ਹਰ ਸ਼ਹਿਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰੇਗਾ।

ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਜਥੇਦਾਰ ਦਾਦੂਵਾਲ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ।

 

ਰਿਪੋਰਟ: ਦਲਵੀਰ ਸਿੰਘ ਕੂਨਰ,

और पढ़ें

Cricket Live Score

Corona Virus

Rashifal

और पढ़ें