November 2, 2026 9:45 pm

Punjab news: ਅਕਾਲੀ ਦਲ ਦੀ ਵਿਸ਼ਾਲ ਕਾਨਫਰੰਸ, ਸੁਖਬੀਰ ਸਿੰਘ ਬਾਦਲ ਨੇ ਆਪ–ਕਾਂਗਰਸ ’ਤੇ ਸਾਧਿਆ ਨਿਸ਼ਾਨਾ

(ਜ਼ਿਲ੍ਹਾ ਇੰਚਾਰਜ ਪੱਤਰਕਾਰ ਦਲਵੀਰ ਸਿੰਘ ਕਨੂਰ)

Thank you for reading this post, don't forget to subscribe!

ਮੋਗਾ/ਤਖਤੂਪੁਰਾ

ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਤਖਤੂਪੁਰਾ (ਮੋਗਾ) ਦੇ ਇਤਿਹਾਸਕ ਜੋੜ ਮੇਲੇ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਵਿਸ਼ਾਲ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਕਾਨਫਰੰਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੀਤੀ। ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਅਕਾਲੀ ਵਰਕਰਾਂ, ਸਮਰਥਕਾਂ ਅਤੇ ਆਮ ਲੋਕਾਂ ਨੇ ਭਰਪੂਰ ਸ਼ਮੂਲੀਅਤ ਕੀਤੀ।

ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਆਪ ਅਤੇ ਕਾਂਗਰਸ ਦੀਆਂ ਨੀਤੀਆਂ ਕਾਰਨ ਪੰਜਾਬ ਆਰਥਿਕ, ਸਮਾਜਿਕ ਅਤੇ ਕਾਨੂੰਨ-ਵਿਵਸਥਾ ਦੇ ਮੋਰਚੇ ’ਤੇ ਬਰਬਾਦੀ ਦੇ ਰਾਹ ’ਤੇ ਪੈ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਘਟੇ ਹਨ, ਕਿਸਾਨ ਪਰੇਸ਼ਾਨ ਹਨ ਅਤੇ ਸੂਬੇ ’ਚ ਨਸ਼ਿਆਂ ਤੇ ਅਪਰਾਧਾਂ ਨੇ ਚਿੰਤਾਜਨਕ ਰੂਪ ਧਾਰ ਲਿਆ ਹੈ।

ਸ. ਬਾਦਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਆਪਣੀ ਖੇਤਰੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਂਦਾ ਜਾਵੇ, ਤਾਂ ਜੋ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਮਜ਼ਬੂਤ ਨੀਵ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਕੀਤੀ ਹੈ ਅਤੇ ਅੱਗੇ ਵੀ ਕਰਦਾ ਰਹੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਸਾਬਕਾ ਮੰਤਰੀ, ਵਿਧਾਇਕ ਅਤੇ ਜਥੇਬੰਦੀ ਦੇ ਪ੍ਰਮੁੱਖ ਆਗੂ ਮੌਜੂਦ ਰਹੇ। ਕਾਨਫਰੰਸ ਦੌਰਾਨ ਜੋਸ਼ੀਲੇ ਨਾਅਰਿਆਂ ਨਾਲ ਮਾਹੌਲ ਪੂਰੀ ਤਰ੍ਹਾਂ ਅਕਾਲੀ ਰੰਗ ਵਿੱਚ ਰੰਗਿਆ ਹੋਇਆ ਦਿਖਾਈ ਦਿੱਤਾ।

और पढ़ें

Cricket Live Score

Corona Virus

Rashifal

और पढ़ें