(ਪੱਤਰਕਾਰ ਦਲਵੀਰ ਸਿੰਘ ਕਨੂਰ)
Thank you for reading this post, don't forget to subscribe!ਲੁਧਿਆਣਾ, ਅੱਜ — ਬੱਚਤ ਭਵਨ ਲੁਧਿਆਣਾ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ District Development Co-Ordination and Monitoring Committee (DISHA) ਦੀ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਧਿਆਕਸ਼ਤਾ ਕਮੇਟੀ ਦੇ ਚੇਅਰਮੈਨ ਵੱਲੋਂ ਕੀਤੀ ਗਈ, ਜਦਕਿ ਸਹਿ-ਚੇਅਰਮੈਨ ਵਜੋਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਜੀ ਹਾਜ਼ਰ ਰਹੇ।
ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਾਰੇ ਉੱਚ ਅਧਿਕਾਰੀਆਂ ਅਤੇ ਕਮੇਟੀ ਮੈਂਬਰਾਂ ਨਾਲ ਵਿਕਾਸ ਯੋਜਨਾਵਾਂ ਦੀ ਪ੍ਰਗਤੀ, ਜ਼ਮੀਨੀ ਹਕੀਕਤਾਂ ਅਤੇ ਲੋਕ-ਹਿਤ ਨਾਲ ਜੁੜੇ ਮਸਲਿਆਂ ‘ਤੇ ਵਿਸਤ੍ਰਿਤ ਚਰਚਾ ਕੀਤੀ ਗਈ। ਖ਼ਾਸ ਤੌਰ ‘ਤੇ ਪੇਂਡੂ ਵਿਕਾਸ, ਰੋਜ਼ਗਾਰ ਸਿਰਜਣ ਅਤੇ ਕੇਂਦਰੀ-ਰਾਜ ਯੋਜਨਾਵਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਹੋਈ।
ਇਸ ਮੌਕੇ ਮਨਰੇਗਾ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਲਿਆਂਦੇ ਗਏ ਨਵੇਂ ਬਿੱਲ VB-G RAM G ਦੇ ਖ਼ਿਲਾਫ਼ ਕਮੇਟੀ ਵੱਲੋਂ ਕੜਾ ਐਤਰਾਜ਼ ਦਰਜ ਕਰਦਿਆਂ ਮਤਾ ਪਾਸ ਕੀਤਾ ਗਿਆ। ਇਹ ਮਤਾ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਭਾਰਤ ਸਰਕਾਰ ਨੂੰ ਭੇਜਿਆ ਗਿਆ। ਕਮੇਟੀ ਨੇ ਸਪਸ਼ਟ ਕੀਤਾ ਕਿ ਮਨਰੇਗਾ ਗਰੀਬ ਅਤੇ ਦਿਹਾੜੀਦਾਰ ਮਜ਼ਦੂਰਾਂ ਲਈ ਰੋਜ਼ੀ-ਰੋਟੀ ਦਾ ਅਹਿਮ ਸਹਾਰਾ ਹੈ ਅਤੇ ਇਸਨੂੰ ਖ਼ਤਮ ਕਰਨਾ ਉਨ੍ਹਾਂ ਦੇ ਜੀਵਨ ‘ਤੇ ਸਿੱਧਾ ਹਮਲਾ ਹੈ।
ਕਾਂਗਰਸ ਪਾਰਟੀ ਨੇ ਐਲਾਨ ਕੀਤਾ ਕਿ ਗਰੀਬ ਮਜ਼ਦੂਰਾਂ ਦੀ ਰੋਜ਼ਗਾਰ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਰ ਕਦਮ ਦਾ ਹਰ ਮੋਰਚੇ ‘ਤੇ ਵਿਰੋਧ ਕੀਤਾ ਜਾਵੇਗਾ ਅਤੇ ਕਿਸੇ ਵੀ ਕੀਮਤ ‘ਤੇ ਮਜ਼ਦੂਰਾਂ ਦੇ ਹੱਕਾਂ ‘ਤੇ ਲੱਤ ਨਹੀਂ ਵੱਜਣ ਦਿੱਤੀ ਜਾਵੇਗੀ।











