November 2, 2026 9:46 pm

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਆਸ਼ਿਕ ਜੈਨ ਵੱਲੋਂ ਮਾਲ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ, ਯੋਜਨਾਵਾਂ ਦੀ ਪ੍ਰਗਤੀ ਤੇ ਲੰਬਿਤ ਮਾਮਲਿਆਂ ਤੇ ਸਖ਼ਤ ਨਿਰਦੇਸ਼।

ਹੁਸ਼ਿਆਰਪੁਰ,16 ਜਨਵਰੀ :

Thank you for reading this post, don't forget to subscribe!

(ਪੱਤਰਕਾਰ ਦਲਵੀਰ ਸਿੰਘ ਕਨੂਰ)

 

ਦੀ ਸਮੀਖਿਆ ਮੀਟਿੰਗ, ਯੋਜਨਾਵਾਂ ਦੀ ਪ੍ਰਗਤੀ ਤੇ ਲੰਬਿਤ ਮਾਮਲਿਆਂ ’ਤੇ ਸਖ਼ਤ ਨਿਰਦੇਸ਼

ਸੇਵਾਵਾਂ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਇਕ ਅਹਿਮ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਯੋਜਨਾਵਾਂ ਦੀ ਪ੍ਰਗਤੀ, ਲੰਬਿਤ ਕੇਸਾਂ ਅਤੇ ਜ਼ਮੀਨੀ ਰਿਕਾਰਡ ਦੀ ਮੌਜੂਦਾ ਸਥਿਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਸਵਾਮੀਤਵ ਯੋਜਨਾ (ਮਾਲਕੀ ਯੋਜਨਾ) ਦੀ ਮੌਜੂਦਾ ਪ੍ਰਗਤੀ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਪਿੰਡਾਂ ਵਿੱਚ ਪ੍ਰਾਪਰਟੀ ਕਾਰਡ ਸਮੇਂ ਸਿਰ ਤਿਆਰ ਕਰਕੇ ਲਾਭਪਾਤਰੀਆਂ ਤੱਕ ਪਹੁੰਚਾਏ ਜਾਣ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਕਾਨੂੰਨੀ ਮਾਲਕੀ ਹੱਕ ਪ੍ਰਦਾਨ ਕਰਨਾ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਕਿਸਮ ਦੇ ਵਿਵਾਦ ਜਾਂ ਸਮੱਸਿਆ ਤੋਂ ਬਚਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਆਸਾਨ ਰਜਿਸਟਰੀ ਪ੍ਰਕਿਰਿਆ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ ਅਤੇ ਕਿਹਾ ਕਿ ਆਮ ਲੋਕਾਂ ਨੂੰ ਤੇਜ਼, ਸਰਲ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਪਹਿਲ ਹੈ। ਉਨ੍ਹਾਂ ਸਾਫਟਵੇਅਰ ਸਬੰਧੀ ਸਮੱਸਿਆਵਾਂ ਕਾਰਨ ਲੰਬਿਤ ਇੰਤਕਾਲ (ਨਾਮ ਤਬਾਦਲਾ) ਮਾਮਲਿਆਂ ਨੂੰ ਜਲਦੀ ਨਿਪਟਾਉਣ ਲਈ ਅਧਿਕਾਰੀਆਂ ਨੂੰ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ, ਸਟੈਂਪ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਵਸੂਲੀਆਂ, ਲੰਬਿਤ ਜ਼ਮੀਨੀ ਮਾਲੀਆ ਬਕਾਏ, ਜ਼ਮੀਨੀ ਰਿਕਾਰਡ ਦੀ ਅਪਡੇਸ਼ਨ ਅਤੇ ਮੁਸਾਵੀ ਪ੍ਰਮਾਣਿਕਤਾ ਦੇ ਮਾਮਲਿਆਂ ਦੀ ਵੀ ਗਹਿਰਾਈ ਨਾਲ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੱਸ਼ਟ ਕੀਤਾ ਕਿ ਮਾਲੀਆ ਨਾਲ ਸਬੰਧਤ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਅੰਦਰ ਪੂਰੇ ਹੋਣੇ ਚਾਹੀਦੇ ਹਨ ਅਤੇ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਆਮ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਅਧਾਰ ’ਤੇ ਹੱਲ ਯਕੀਨੀ ਬਣਾਉਣ ਲਈ ਕਿਹਾ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ, ਡੀ.ਐਸ.ਐਮ ਚਰਨ ਕੰਵਲ ਸਿੰਘ ਸਮੇਤ ਹੋਰ ਸਬੰਧਤ ਅਧਿਕਾਰੀ ਹਾਜ਼ਰ ਰਹੇ।

और पढ़ें

Cricket Live Score

Corona Virus

Rashifal

और पढ़ें