November 2, 2026 9:41 pm

ਆਤਿਸ਼ੀ ਮਾਰਲੇਨਾ ਦੀ ਵਾਇਰਲ ਵੀਡੀਓ, ਤੇ ਮੁੜ ਭੜਕਿਆ ਵਿਵਾਦ,ਫਰੈਂਸਿਕ ਰਿਪੋਰਟ ਤੇ ਸਪੀਕਰ ਦੇ ਦਾਅਵੇ ਆਮਨੇ-ਸਾਮਨੇ।

ਪੱਤਰਕਾਰ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨਾਲ ਸੰਬੰਧਤ ਇੱਕ ਵਾਇਰਲ ਵੀਡੀਓ ਨੂੰ ਲੈ ਕੇ ਇੱਕ ਵਾਰ ਫਿਰ ਸਿਆਸੀ ਤਾਪਮਾਨ ਗਰਮਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਮੁਹਾਲੀ ਸਥਿਤ ਫਰੈਂਸਿਕ ਲੈਬ ਤੋਂ ਕਰਵਾਈ ਗਈ ਜਾਂਚ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਵਾਇਰਲ ਵੀਡੀਓ ਫ਼ਰਜ਼ੀ ਹੈ ਅਤੇ ਇਸ ਨਾਲ ਛੇੜਛਾੜ ਕੀਤੀ ਗਈ ਹੈ। ਫਰੈਂਸਿਕ ਰਿਪੋਰਟ ਮੁਤਾਬਕ ਵੀਡੀਓ ਵਿੱਚ ਆਤਿਸ਼ੀ ਮਾਰਲੇਨਾ ਵੱਲੋਂ ‘ਗੁਰੂ’ ਸ਼ਬਦ ਨਹੀਂ ਬੋਲਿਆ ਗਿਆ।

ਹਾਲਾਂਕਿ ਇਸ ਰਿਪੋਰਟ ਤੋਂ ਬਾਅਦ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਇਸ ਮਾਮਲੇ ’ਚ ਉਲਟ ਦਾਅਵਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਵੀਡੀਓ ਦੀ ਅਲੱਗ ਤੋਂ ਜਾਂਚ ਕਰਵਾਈ ਗਈ ਹੈ ਅਤੇ ਇਹ ਵੀਡੀਓ ਬਿਲਕੁਲ ਅਸਲੀ ਹੈ। ਸਪੀਕਰ ਦਾ ਕਹਿਣਾ ਹੈ ਕਿ ਵੀਡੀਓ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨਹੀਂ ਹੋਈ ਅਤੇ ਆਤਿਸ਼ੀ ਮਾਰਲੇਨਾ ਨੇ ਵਿਧਾਨ ਸਭਾ ਦੇ ਅੰਦਰ ‘ਗੁਰੂ’ ਸ਼ਬਦ ਵਰਤਿਆ ਸੀ।

ਜਲੰਧਰ ਅਦਾਲਤ ਵੱਲੋਂ ਵੀਡੀਓ ਹਟਾਉਣ ਸਬੰਧੀ ਜਾਰੀ ਹੁਕਮਾਂ ’ਤੇ ਟਿੱਪਣੀ ਕਰਦਿਆਂ ਸਪੀਕਰ ਵਿਜੇਂਦਰ ਗੁਪਤਾ ਨੇ ਕਿਹਾ ਕਿ ਅਦਾਲਤ ਵਿੱਚ ਜੋ ਰਿਪੋਰਟ ਪੇਸ਼ ਕੀਤੀ ਗਈ, ਉਸ ਦੇ ਆਧਾਰ ’ਤੇ ਹੀ ਆਦੇਸ਼ ਜਾਰੀ ਹੋਏ ਹਨ। ਉਨ੍ਹਾਂ ਨੇ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਏਜੰਸੀਆਂ ਦੀ ਗਲਤ ਵਰਤੋਂ ਕਰਕੇ ਵੀਡੀਓ ਨੂੰ “ਕਲੀਨ ਚਿੱਟ” ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ।

ਇਸ ਵਿਵਾਦ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਰੈਂਸਿਕ ਜਾਂਚ ਵਿੱਚ ਸਪਸ਼ਟ ਹੋ ਚੁੱਕਾ ਹੈ ਕਿ ਵੀਡੀਓ ਨਾਲ ਗਲਤ ਕੀਤਾ ਗਿਆ ਸੀ, ਜਿਸਨੂੰ ਅਦਾਲਤ ਨੇ ਵੀ ਮੰਨਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇ ਵਿਰੋਧੀ ਧਿਰ ਚਾਹੁੰਦੀ ਹੈ ਤਾਂ ਸੀਬੀਆਈ ਜਾਂਚ ਵੀ ਕਰਵਾ ਸਕਦੀ ਹੈ।

और पढ़ें

Cricket Live Score

Corona Virus

Rashifal

और पढ़ें