November 2, 2026 8:07 pm

ਕੰਵਲ ਰਾਜਾ ਸਾਹਿਬ ਦੇ ਦਰਬਾਰ ਵਿੱਚ ਟੇਕਿਆ ਮੱਥਾ, ਮੁੱਖ ਮੰਤਰੀ ਦੇ ਬਿਆਨ ਦੀ ਕਾਂਗਰਸ ਵੱਲੋਂ ਤਿੱਖੀ ਨਿੰਦਾ:

:(ਪੱਤਰਕਾਰ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਜੀ ਨੇ ਅਜੈ ਮੰਗੂਪੁਰ ਜੀ ਸਮੇਤ ਧੰਨ ਧੰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਪਾਵਨ ਦਰਬਾਰ ਵਿੱਚ ਨਤਮਸਤਕ ਹੋ ਕੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਦਰਬਾਰ ਵਿੱਚ ਹਾਜ਼ਰੀ ਦੌਰਾਨ ਧਾਰਮਿਕ ਸ਼ਰਧਾ ਅਤੇ ਸਨਮਾਨ ਦਾ ਮਾਹੌਲ ਬਣਿਆ ਰਿਹਾ।

ਇਸ ਦੌਰਾਨ ਸ. ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਦਰਬਾਰ ਬਾਰੇ ਦਿੱਤੇ ਗਏ ਬਿਆਨ ਨੂੰ ਗਲਤ, ਗੁਮਰਾਹਕੁਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਤਿਹਾਸਕ ਤੇ ਆਧਿਆਤਮਿਕ ਮਹੱਤਤਾ ਵਾਲੇ ਧਾਰਮਿਕ ਅਸਥਾਨਾਂ ਬਾਰੇ ਬਿਨਾਂ ਤੱਥਾਂ ਦੇ ਬਿਆਨ ਦੇਣਾ ਨਿੰਦਣਯੋਗ ਹੈ ਅਤੇ ਇਸ ਨਾਲ ਸਮਾਜ ਵਿੱਚ ਗਲਤ ਫਹਿਮੀਆਂ ਪੈਦਾ ਹੁੰਦੀਆਂ ਹਨ।

ਕਾਂਗਰਸ ਪਾਰਟੀ ਨੇ ਸਪਸ਼ਟ ਕੀਤਾ ਕਿ ਉਹ ਅਜਿਹੇ ਬਿਆਨਾਂ ਦਾ ਪੁਰਜ਼ੋਰ ਵਿਰੋਧ ਕਰਦੀ ਹੈ ਅਤੇ ਮੁੱਖ ਮੰਤਰੀ ਤੋਂ ਤੁਰੰਤ ਸਪਸ਼ਟੀਕਰਨ ਤੇ ਮਾਫ਼ੀ ਦੀ ਮੰਗ ਕਰਦੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸਾਂਝੀ ਵਿਰਾਸਤ ਅਤੇ ਧਾਰਮਿਕ ਸੰਸਥਾਵਾਂ ਦੀ ਇਜ਼ਤ ਬਰਕਰਾਰ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਕਾਂਗਰਸ ਨੇ ਅਪੀਲ ਕੀਤੀ ਕਿ ਸਿਆਸੀ ਲਾਭ ਲਈ ਧਾਰਮਿਕ ਮਸਲਿਆਂ ‘ਤੇ ਗਲਤ ਬਿਆਨਬਾਜ਼ੀ ਤੋਂ ਪਰਹੇਜ਼ ਕੀਤਾ ਜਾਵੇ ਅਤੇ ਲੋਕਾਂ ਵਿੱਚ ਸਹਿਮਤੀ ਤੇ ਸਾਂਝ ਨੂੰ ਮਜ਼ਬੂਤ ਕੀਤਾ ਜਾਵੇ।

और पढ़ें

Cricket Live Score

Corona Virus

Rashifal

और पढ़ें