November 2, 2026 7:13 pm

ਨਤਮਸਤਕ ਹੋਏ ਸ. ਹਰਜਿੰਦਰ ਸਿੰਘ ਧਾਮੀ, ਸਰਕਾਰ ਦੀ ਕਾਰਵਾਈ ’ਤੇ ਜਤਾਈ ਗਹਿਰੀ ਚਿੰਤਾ

 

Thank you for reading this post, don't forget to subscribe!

(ਪੱਤਰਕਾਰ ਦਲਵੀਰ ਸਿੰਘ ਕੂਨਰ)

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਣਯੋਗ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਜੀ ਅਤੇ ਹੋਰ ਸੀਨੀਅਰ ਆਗੂਆਂ ਸਮੇਤ ਬੰਗਾ ਨਜ਼ਦੀਕ ਪਿੰਡ ਮਾਜਰਾ ਰਾਜਾ ਸਾਹਿਬ ਵਿਖੇ ਸਥਿਤ ਪਾਵਨ ਅਸਥਾਨ ਰਸੋਖਾਨਾ ਸਾਹਿਬ, ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਦਾ ਸੁਭਾਗ ਪ੍ਰਾਪਤ ਕੀਤਾ ਗਿਆ।

ਇਸ ਮੌਕੇ ਗੁਰੂ ਮਹਾਰਾਜ ਦੇ ਪਾਵਨ ਅਸਥਾਨ ’ਤੇ ਹੋ ਰਹੇ ਪ੍ਰਬੰਧ, ਮਰਿਆਦਾ ਅਤੇ ਸਤਿਕਾਰ ਨੂੰ ਦੇਖ ਕੇ ਸਾਰਿਆਂ ਨੇ ਸੰਤੋਖ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਗੁਰੂ ਘਰ ਦੀ ਮਰਿਆਦਾ ਅਨੁਸਾਰ ਹੋ ਰਹੀ ਸੇਵਾ ਅਤੇ ਪ੍ਰਬੰਧਕੀ ਢਾਂਚੇ ਨੇ ਸ਼ਰਧਾਲੂਆਂ ਦੇ ਮਨਾਂ ਵਿੱਚ ਆਤਮਿਕ ਸ਼ਾਂਤੀ ਦਾ ਅਹਿਸਾਸ ਕਰਵਾਇਆ।

ਦੌਰੇ ਦੌਰਾਨ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨਾਲ ਵਿਸਥਾਰ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਅਤੇ ਉਹਨਾਂ ਦੇ ਜਜ਼ਬਾਤ ਧਿਆਨ ਨਾਲ ਸੁਣੇ ਗਏ। ਇਸ ਮੌਕੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਅਤੇ ਮੁੱਖ ਮੰਤਰੀ ਵੱਲੋਂ ਦਿੱਤੀ ਗਈ ਗੈਰ-ਜ਼ਿੰਮੇਵਾਰ ਬਿਆਨਬਾਜ਼ੀ ’ਤੇ ਗਹਿਰੀ ਚਿੰਤਾ ਜਤਾਈ ਗਈ।

ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਇਸ ਪਾਵਨ ਸਥਾਨ ਨਾਲ ਜੁੜੇ ਸ਼ਰਧਾਲੂਆਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਿਤ ਮਾਮਲਿਆਂ ’ਚ ਸਰਕਾਰ ਨੂੰ ਹੇਠਲੇ ਦਰਜੇ ਦੀ ਰਾਜਨੀਤੀ ਤੁਰੰਤ ਬੰਦ ਕਰਨੀ ਚਾਹੀਦੀ ਹੈ ਅਤੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਸਭ ਤੋਂ ਉੱਪਰ ਰੱਖਣਾ ਚਾਹੀਦਾ ਹੈ।

और पढ़ें

Cricket Live Score

Corona Virus

Rashifal

और पढ़ें