November 2, 2026 5:59 pm

ਗੁਰੂ ਸਾਹਿਬਾਨ ਦੀ ਬੇਅਦਬੀ ਕਰਨ ਵਾਲੀ ਆਤਿਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇ ਰੱਦ

ਸੁਖਬੀਰ ਸਿੰਘ ਬਾਦਲ ਵੱਲੋਂ ਸਪੀਕਰ ਨੂੰ ਚਿੱਠੀ, ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ।

Thank you for reading this post, don't forget to subscribe!

ਚੰਡੀਗੜ੍ਹ: ਨਵੀਂ ਦਿੱਲੀ:

(ਪੱਤਰਕਾਰ ਦਲਵੀਰ ਸਿੰਘ ਕੂਨਰ)

ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਕੜਾ ਐਤਰਾਜ਼ ਜਤਾਇਆ ਹੈ। ਸ. ਬਾਦਲ ਨੇ ਦਿੱਲੀ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਨੂੰ ਲਿਖੀ ਚਿੱਠੀ ਵਿੱਚ ਮੰਗ ਕੀਤੀ ਹੈ ਕਿ ਆਤਿਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ ਅਤੇ ਉਸ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕੀਤਾ ਜਾਵੇ।

ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰੂ ਸਾਹਿਬਾਨ ਸਿੱਖ ਕੌਮ ਦੀ ਆਤਮਿਕ ਅਸਥਾ ਦਾ ਕੇਂਦਰ ਹਨ ਅਤੇ ਉਨ੍ਹਾਂ ਬਾਰੇ ਕੀਤੀ ਕੋਈ ਵੀ ਬੇਅਦਬੀ ਪੂਰੀ ਸਿੱਖ ਸੰਗਤ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਵੱਲੋਂ ਕੀਤੀਆਂ ਟਿੱਪਣੀਆਂ ਸਿਰਫ਼ ਨਿੰਦਨਯੋਗ ਹੀ ਨਹੀਂ, ਸਗੋਂ ਇਹ ਧਾਰਮਿਕ ਸਦਭਾਵਨਾ ਨੂੰ ਖ਼ਤਰੇ ਵਿੱਚ ਪਾਉਂਦੀਆਂ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਆਪਣੀ ਚਿੱਠੀ ਵਿੱਚ ਇਹ ਵੀ ਲਿਖਿਆ ਕਿ ਇੱਕ ਜਨਤਕ ਪ੍ਰਤਿਨਿਧੀ ਵਜੋਂ ਆਤਿਸ਼ੀ ਦਾ ਇਹ ਵਰਤਾਰਾ ਵਿਧਾਨਕ ਮਰਿਆਦਾਵਾਂ ਦੇ ਖ਼ਿਲਾਫ਼ ਹੈ ਅਤੇ ਇਸ ਨਾਲ ਸਮਾਜ ਵਿੱਚ ਤਣਾਅ ਪੈਦਾ ਹੋ ਸਕਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਸ. ਬਾਦਲ ਨੇ ਅਪੀਲ ਕੀਤੀ ਕਿ ਧਾਰਮਿਕ ਮਾਮਲਿਆਂ ’ਤੇ ਰਾਜਨੀਤੀ ਕਰਨ ਦੀ ਬਜਾਏ ਸਾਰੇ ਨੇਤਾ ਸੰਯਮ ਅਤੇ ਜ਼ਿੰਮੇਵਾਰੀ ਨਾਲ ਬੋਲਣ, ਤਾਂ ਜੋ ਦੇਸ਼ ਵਿੱਚ ਅਮਨ ਅਤੇ ਭਾਈਚਾਰਕ ਸਾਂਝ ਬਣੀ ਰਹੇ।

और पढ़ें

Cricket Live Score

Corona Virus

Rashifal

और पढ़ें