November 2, 2026 9:45 pm

Punjab nokadear: ਅਕਾਲੀ ਦਲ ਅਤੇ,ਕਾਂਗਰਸ ਨੂੰ ਵੱਡਾ ਝੱਟਕਾ, ਨਕੋਦਰ ਨਗਰ ਕੌਂਸਲ ਦੇ ਮੌਜੂਦਾ ਤੇ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।/

ਨਕੋਦਰ:(ਪੱਤਰਕਾਰ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਨਕੋਦਰ ਨਗਰ ਕੌਂਸਲ ਦੇ ਤਿੰਨ ਮੌਜੂਦਾ ਕੌਂਸਲਰ ਅਤੇ ਦੋ ਸਾਬਕਾ ਕੌਂਸਲਰ ਸਮੇਤ ਕੁੱਲ ਸੱਤ ਪ੍ਰਮੁੱਖ ਆਗੂਆਂ ਨੇ ਆਪ ਦਾ ਪੱਲਾ ਫੜ ਲਿਆ। ਇਸ ਘਟਨਾ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਲਈ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।

ਪਾਰਟੀ ‘ਚ ਸ਼ਾਮਲ ਹੋਣ ਦਾ ਇਹ ਸਮਾਗਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਹੋਇਆ, ਜਿੱਥੇ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਪਾਰਟੀ ਦੀ ਪੱਗ ਅਤੇ ਦੁਪੱਟਾ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਇਮਾਨਦਾਰ ਸ਼ਾਸਨ ਅਤੇ ਵਿਕਾਸਮੁਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਆਪ ਨਾਲ ਜੁੜਨ ਦਾ ਫੈਸਲਾ ਕੀਤਾ ਹੈ।

ਨਵੇਂ ਸ਼ਾਮਲ ਹੋਏ ਕੌਂਸਲਰਾਂ ਨੇ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਥਾਨਕ ਪੱਧਰ ‘ਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਪਰ ਮੌਜੂਦਾ ਆਪ ਸਰਕਾਰ ਸ਼ਹਿਰੀ ਵਿਕਾਸ, ਸਫਾਈ, ਪਾਣੀ ਅਤੇ ਬਿਜਲੀ ਵਰਗੇ ਮੁੱਦਿਆਂ ‘ਤੇ ਠੋਸ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਨਕੋਦਰ ਦੇ ਵਿਕਾਸ ਲਈ ਆਪ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲਿਜਾਣਗੇ।

ਸਿਆਸੀ ਵਿਸ਼ਲੇਸ਼ਕਾਂ ਅਨੁਸਾਰ, ਇਸ ਤਾਜ਼ਾ ਸ਼ਮੂਲੀਅਤ ਨਾਲ ਨਕੋਦਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਚੋਣਾਂ ‘ਚ ਇਸ ਦਾ ਸਿੱਧਾ ਅਸਰ ਵੇਖਣ ਨੂੰ ਮਿਲ ਸਕਦਾ ਹੈ।

और पढ़ें

Cricket Live Score

Corona Virus

Rashifal

और पढ़ें