November 2, 2026 10:46 pm

ਚਾਰ ਸਾਲਾਂ ਬਾਅਦ ਵੀ ਆਮ ਆਦਮੀ ਪਾਰਟੀ ਦਾ ਨਾਂਕਾਮ ਰਾਜ :ਹਰ ਖੇਤਰ ਵਿੱਚ ਸੂਬਾ ਪਿੱਛੇ ਧੱਕਿਆ ਗਿਆ -ਦਵਿੰਦਰ ਸਿੰਘ ਸੰਗੋਵਾਲ 

ਨਕੋਦਰ |(ਪੱਤਰਕਾਰ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਪੰਜਾਬ ਦੇ ਹਾਲਾਤਾਂ ਵਿੱਚ ਕੋਈ ਸੁਧਾਰ ਨਹੀਂ ਆਇਆ। ਇਹ ਦੋਸ਼ ਲਗਾਉਂਦੇ ਹੋਏ ਸੀਨੀਅਰ ਆਗੂ ਦਵਿੰਦਰ ਸਿੰਘ ਸੰਗੋਵਾਲ ਨੇ ਕਿਹਾ ਕਿ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਲੋਕਾਂ ਨਾਲ ਕੀਤੇ ਗਏ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਅੱਜ ਹਰ ਖੇਤਰ ਵਿੱਚ ਪਿੱਛੇ ਧੱਕਿਆ ਜਾ ਰਿਹਾ ਹੈ। ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਬਣੀ ਹੋਈ ਹੈ। ਸੂਬੇ ਵਿੱਚ ਅਪਰਾਧ ਲਗਾਤਾਰ ਵੱਧ ਰਹੇ ਹਨ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਨਸ਼ਿਆਂ ਦੀ ਸਮੱਸਿਆ ’ਤੇ ਸਰਕਾਰ ਦੇ ਸਖ਼ਤ ਦਾਅਵੇ ਸਿਰਫ਼ ਬਿਆਨਾਂ ਤੱਕ ਸੀਮਿਤ ਹਨ, ਜਦਕਿ ਹਕੀਕਤ ਵਿੱਚ ਨਸ਼ਾ ਪੰਜਾਬ ਦੇ ਨੌਜਵਾਨਾਂ ਨੂੰ ਖੋਖਲਾ ਕਰ ਰਿਹਾ ਹੈ।

ਦਵਿੰਦਰ ਸਿੰਘ ਸੰਗੋਵਾਲ ਨੇ ਕਿਹਾ ਕਿ ਬੇਰੁਜ਼ਗਾਰੀ ਇੱਕ ਗੰਭੀਰ ਮੁੱਦਾ ਬਣ ਚੁੱਕੀ ਹੈ। ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਅਧੂਰੇ ਰਹੇ ਹਨ। ਕਿਸਾਨ, ਵਪਾਰੀ ਅਤੇ ਮਜ਼ਦੂਰ ਵਰਗ ਸਭ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹਨ। ਖੇਤੀਬਾੜੀ ਸੰਕਟ ਦਿਨੋਂ-ਦਿਨ ਡੂੰਘਾ ਹੋ ਰਿਹਾ ਹੈ ਪਰ ਸਰਕਾਰ ਕੋਲ ਕੋਈ ਠੋਸ ਯੋਜਨਾ ਨਹੀਂ।

ਉਨ੍ਹਾਂ ਦੱਸਿਆ ਕਿ ਸਿਹਤ ਅਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਵਿੱਚ ਵੀ ਕੋਈ ਵੱਡਾ ਸੁਧਾਰ ਨਹੀਂ ਹੋਇਆ। ਸਰਕਾਰੀ ਹਸਪਤਾਲਾਂ ਦੀ ਹਾਲਤ ਜਿਉਂ ਦੀ ਤਿਉਂ ਹੈ ਅਤੇ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਬਰਕਰਾਰ ਹੈ। ਇਸ ਦੇ ਨਾਲ ਹੀ ਸੜਕਾਂ ਦੀ ਮੰਦ ਹਾਲਤ ਅਤੇ ਬੁਨਿਆਦੀ ਢਾਂਚੇ ਦੀ ਕਮੀ ਸਰਕਾਰ ਦੀ ਨਾਕਾਮੀ ਨੂੰ ਸਪੱਸ਼ਟ ਕਰਦੀ ਹੈ।

ਦਵਿੰਦਰ ਸਿੰਘ ਸੰਗੋਵਾਲ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਜੋ ਸੁਪਨੇ ਦਿਖਾਏ ਸਨ, ਉਹ ਅਜੇ ਤੱਕ ਸਾਕਾਰ ਨਹੀਂ ਹੋਏ। ਲੋਕ ਹੁਣ ਸਰਕਾਰ ਦੇ ਦਾਅਵਿਆਂ ’ਤੇ ਭਰੋਸਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਮਜ਼ਬੂਤ, ਜ਼ਿੰਮੇਵਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਵਾਲੀ ਲੀਡਰਸ਼ਿਪ ਦੀ ਲੋੜ ਹੈ।

और पढ़ें

Cricket Live Score

Corona Virus

Rashifal

और पढ़ें