ਗੈਰ-ਕਾਨੂੰਨੀ ਹਥਿਆਰ ਬਰਾਮਦ, ਵਿਦੇਸ਼ੀ ਸਾਜ਼ਿਸ਼ ਦਾ ਪਰਦਾਫ਼ਾਸ਼
Thank you for reading this post, don't forget to subscribe!ਪੱਤਰਕਾਰ ਦਲਵੀਰ ਸਿੰਘ ਕੁਨਰ
ਜਲੰਧਰ, 20 ਜਨਵਰੀ 2026:
ਜਲੰਧਰ ਦਿਹਾਤੀ ਪੁਲਿਸ ਨੇ ਪਿੰਡ ਸੋਹਲ ਜਾਗੀਰ ਨੇੜੇ ਹੋਏ ਪੁਲਿਸ ਮੁਕਾਬਲੇ ਦੌਰਾਨ ਗੋਲੀਬਾਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਸ਼੍ਰੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 11 ਜਨਵਰੀ 2026 ਨੂੰ ਪਿੰਡ ਸੋਹਲ ਜਾਗੀਰ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੇ ਘਰ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਇਸ ਮਾਮਲੇ ‘ਚ ਥਾਣਾ ਸ਼ਾਹਕੋਟ ਵਿਖੇ ਐਫਆਈਆਰ ਨੰਬਰ 14 ਮਿਤੀ 13-01-2026 ਨੂੰ ਭਾਰਤੀ ਨਿਆ ਸੰਘਤਾ ਦੀ ਧਾਰਾ 109 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/27-54-59 ਤਹਿਤ ਦਰਜ ਕੀਤੀ ਗਈ ਸੀ।
ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸਐਸਪੀ ਦੇ ਨਿਰਦੇਸ਼ਾਂ ਹੇਠ ਡੀਐਸਪੀ ਸ਼ਾਹਕੋਟ ਸੁਖਪਾਲ ਸਿੰਘ ਦੀ ਨਿਗਰਾਨੀ ਅਤੇ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ।
ਜਾਂਚ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਸੋਹਲ ਜਾਗੀਰ ਨੇੜੇ ਨਾਕਾਬੰਦੀ ਕੀਤੀ। ਇਸ ਦੌਰਾਨ ਮੋਟਰਸਾਈਕਲ ‘ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਨ੍ਹਾਂ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਵੱਲੋਂ ਸਵੈ-ਰੱਖਿਆ ਵਿੱਚ ਕੀਤੀ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਕਰਨਵੀਰ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੂਜੇ ਮੁਲਜ਼ਮ ਅੰਗਰੇਜ਼ ਸਿੰਘ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
ਗ੍ਰਿਫ਼ਤਾਰ ਮੁਲਜ਼ਮ
ਅੰਗਰੇਜ਼ ਸਿੰਘ ਪੁੱਤਰ ਕਰਨੈਲ ਸਿੰਘ, ਵਾਸੀ ਪਿੰਡ ਮਰਹਾਣਾ, ਥਾਣਾ ਚੋਹਲਾ ਸਾਹਿਬ, ਜ਼ਿਲ੍ਹਾ ਤਰਨਤਾਰਨ
ਕਰਨਵੀਰ ਪੁੱਤਰ ਨਾਇਬ, ਵਾਸੀ ਪਿੰਡ ਮਰਹਾਣਾ, ਥਾਣਾ ਚੋਹਲਾ ਸਾਹਿਬ, ਜ਼ਿਲ੍ਹਾ ਤਰਨਤਾਰਨ
ਬਰਾਮਦਗੀ
• ਇੱਕ .30 ਬੋਰ ਪਿਸਤੌਲ
• ਇੱਕ ਜ਼ਿੰਦਾ ਕਾਰਤੂਸ
• ਇੱਕ ਖਾਲੀ ਕਾਰਤੂਸ
• ਇੱਕ ਸਪਲੈਂਡਰ ਮੋਟਰਸਾਈਕਲ
ਐਸਐਸਪੀ ਵਿਰਕ ਨੇ ਖੁਲਾਸਾ ਕੀਤਾ ਕਿ ਇਹ ਗੋਲੀਬਾਰੀ ਦੀ ਘਟਨਾ ਵਿਦੇਸ਼ ਤੋਂ ਰਚੀ ਗਈ ਅਪਰਾਧਿਕ ਸਾਜ਼ਿਸ਼ ਦਾ ਨਤੀਜਾ ਹੈ। ਮੁੱਖ ਸਾਜ਼ਿਸ਼ਕਰਤਾ ਬਲਵੰਤ ਸਿੰਘ ਉਰਫ਼ ਬੰਤਾ, ਵਾਸੀ ਪਿੰਡ ਸੋਹਲ ਜਾਗੀਰ, ਜੋ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਨੇ ਫਿਲੀਪੀਨਜ਼ ‘ਚ ਰਹਿ ਰਹੇ ਚਰਨਜੀਤ ਸਿੰਘ ਉਰਫ਼ ਚੰਨਾ ਰਾਹੀਂ ਮੁਲਜ਼ਮਾਂ ਨੂੰ ਹਾਇਰ ਕੀਤਾ ਸੀ।
ਵਿਦੇਸ਼ ਵਿੱਚ ਬੈਠੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਹੋਰ ਜਾਂਚ ਜਾਰੀ











