ਮਾਨਸਾ ਖੇਤੀਬਾੜੀ ਵਿਕਾਸ ਬੈਂਕ ਅੱਗੇ ਧਰਨਾ ਲੱਗਾਇਆ ਗਿਆ।
Thank you for reading this post, don't forget to subscribe!ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਕੀਤੀ। ਇਸ ਮੌਕੇ ਕਿਸਾਨਾਂ ਨੇ ਬੈਂਕ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਹੋ ਰਹੀ ਅਨਿਆਇਕ ਕਾਰਵਾਈ ਤੁਰੰਤ ਬੰਦ ਕੀਤੀ ਜਾਵੇ।
ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਕਰਿਮੀਨਲ ਤਰਸੇਮ ਸਿੰਘ ਹੀਰਕੇ, ਸੂਬਾ ਮੀਤ ਪ੍ਰਧਾਨ ਭਿੰਦਰ ਸਿੰਘ ਕੋਟ ਦੂਨਾਂ, ਸੂਬਾ ਪ੍ਰਧਾਨ ਮਲਕੀਤ ਸਿੰਘ ਜੋੜਕੀਆਂ, ਮਾਨਸਾ ਜ਼ਿਲ੍ਹਾ ਮੀਤ ਪ੍ਰਧਾਨ ਸੱਚਾ ਸਿੰਘ, ਬਰਨਾਲਾ ਬਲਾਕ ਪ੍ਰਧਾਨ ਸੁੱਚਾ ਸਿੰਘ ਮਲਕੋ, ਜ਼ਿਲ੍ਹਾ ਮੀਤ ਪ੍ਰਧਾਨ ਸ਼ੁੱਭਕਰਨ ਸਿੰਘ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਸਰਦੂਲਗੜ੍ਹ ਨੇ ਕਿਹਾ ਕਿ ਬੈਂਕ ਵੱਲੋਂ ਕਿਸਾਨਾਂ ਨੂੰ ਬਿਨਾਂ ਸੁਚਨਾ ਦੇ ਤੰਗ ਕੀਤਾ ਜਾ ਰਿਹਾ ਹੈ।
ਨੇਤਾਵਾਂ ਨੇ ਦੋਸ਼ ਲਗਾਇਆ ਕਿ ਕਰਜ਼ਾ ਅਦਾ ਕਰਨ ਦੇ ਬਾਵਜੂਦ ਕਿਸਾਨਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਜੁਰਮਾਨੇ ਲਗਾ ਕੇ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਕਿਸਾਨਾਂ ਦੇ ਕਰਜ਼ਿਆਂ ‘ਤੇ ਵਿਆਜ ਘਟਾਇਆ ਜਾਵੇ ਅਤੇ ਬੇਵਜ੍ਹਾ ਜੁਰਮਾਨੇ ਤੁਰੰਤ ਵਾਪਸ ਲਏ ਜਾਣ।
ਧਰਨਾ ਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਬੈਂਕ ਪ੍ਰਬੰਧਨ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੇ ਸੈਂਟਰ ਦੀ ਸਰਕਾਰ ਜਿੰਮੇਵਾਰ ਹੋਵੇਗੀ।
ਮਾਨਸਾ (ਪੱਤਰਕਾਰ ਦਲਵੀਰ ਸਿੰਘ ਕੂਨਰ)











