ਜਲੰਧਰ (ਦਿਹਾਤੀ): (ਪੱਤਰਕਾਰ ਦਲਵੀਰ ਸਿੰਘ ਕੂਨਰ)
Thank you for reading this post, don't forget to subscribe!
ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆ ਦੀ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਕਾਰਵਾਈ ਕਰਦਿਆਂ 02 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਡੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਅਤੇ ਭੱਠੀ ਦਾ ਸਮਾਨ ਬਰਾਮਦ ਕੀਤਾ ਹੈ।
ਪੁਲਿਸ ਮੁਤਾਬਕ ਦੋਸ਼ੀਆਂ ਪਾਸੋਂ 10,000 ਲੀਟਰ ਲਾਹਣ ਅਤੇ 1,00,000 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਮੌਕੇ ਤੋਂ ਚਾਲੂ ਭੱਠੀ ਦਾ ਸਮਾਨ, ਇੱਕ ਗੈਸ ਸਿਲੰਡਰ, ਇੱਕ ਡਿਸਟਿਲਰੀ ਟੱਬ, ਇੱਕ ਗੈਸ ਭੱਠੀ ਅਤੇ 04 ਡਰਾਮ ਵੀ ਜ਼ਬਤ ਕੀਤੇ ਗਏ ਹਨ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਸਖ਼ਤੀ ਨਾਲ ਜਾਰੀ ਰਹਿਣਗੀਆਂ।
Views: 81











