November 2, 2026 10:31 pm

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ: ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

(ਪੱਤਰਕਾਰ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਜਲੰਧਰ: ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਕਾਰ, ਪ੍ਰਸ਼ਾਸਨ ਅਤੇ ਸਿਵਲ ਸਮਾਜ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੇ ਐਨ.ਜੀ.ਓਜ਼ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦੀਆਂ “ਅੱਖਾਂ ਤੇ ਕੰਨ” ਬਣ ਕੇ ਜਮੀਨੀ ਪੱਧਰ ‘ਤੇ ਮਾਮਲਿਆਂ ਦੀ ਪਹਿਚਾਣ ਅਤੇ ਰਿਪੋਰਟਿੰਗ ਕਰਨ ਦਾ ਸੱਦਾ ਦਿੱਤਾ।

ਜਲੰਧਰ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਸ਼ੰਟੀ ਨੇ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਪ੍ਰਭਾਵਸ਼ਾਲੀ ਰਾਖੀ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਗਠਿਤ ਕੀਤੇ ਜਾ ਰਹੇ ਹਨ। ਇਹ ਕੋਰ ਗਰੁੱਪ ਪ੍ਰਸ਼ਾਸਨ, ਪੁਲਿਸ, ਸਮਾਜਿਕ ਸੰਸਥਾਵਾਂ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ ਕੰਮ ਕਰਕੇ ਮਾਮਲਿਆਂ ਦੀ ਸਮੇਂਸਿਰ ਪਛਾਣ, ਸੁਣਵਾਈ ਅਤੇ ਨਿਵਾਰਣ ਨੂੰ ਯਕੀਨੀ ਬਣਾਉਣਗੇ।

ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ, ਸਿੱਖਿਆ, ਸਮਾਜਿਕ ਭਲਾਈ, ਪੁਲਿਸ ਅਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਜਮੀਨੀ ਹਕੀਕਤਾਂ ਬਾਰੇ ਸੁਝਾਅ ਵੀ ਪ੍ਰਾਪਤ ਕੀਤੇ। ਸ਼ੰਟੀ ਨੇ ਜ਼ੋਰ ਦੇ ਕੇ ਕਿਹਾ ਕਿ ਬੱਚਿਆਂ, ਮਹਿਲਾਵਾਂ, ਬਜ਼ੁਰਗਾਂ, ਦਿਵਿਆਂਗਾਂ ਅਤੇ ਹਾਸਿਏ ‘ਤੇ ਰਹਿੰਦੇ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਕਮਿਸ਼ਨ ਦੀ ਪ੍ਰਾਥਮਿਕਤਾ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਪੱਧਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਕਮਿਸ਼ਨ ਉਸ ‘ਤੇ ਤੁਰੰਤ ਕਾਰਵਾਈ ਕਰੇਗਾ। ਐਨ.ਜੀ.ਓਜ਼ ਅਤੇ ਜਨਤਾ ਨੂੰ ਅਪੀਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।

और पढ़ें

Cricket Live Score

Corona Virus

Rashifal

और पढ़ें