ਜਲੰਧਰ:(ਪੱਤਰਕਾਰ ਦਲਵੀਰ ਸਿੰਘ ਕੂਨਰ)
Thank you for reading this post, don't forget to subscribe!ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੀ ਪਹਿਲਕਦਮੀ ਨਾਲ ਕਰਵਾਈ ਗਈ ‘ਜਲੰਧਰ ਪ੍ਰੀਮੀਅਰ ਲੀਗ-2025’ ਦਾ ਫਾਈਨਲ ਮੈਚ ਖੇਡ ਜਗਤ ਲਈ ਯਾਦਗਾਰ ਬਣਿਆ। ਇਹ ਫਾਈਨਲ ਮੁਕਾਬਲਾ ਆਈਵੀ ਵਰਲਡ ਸਕੂਲ ਵਿਖੇ ਖੇਡਿਆ ਗਿਆ, ਜਿਸ ਵਿੱਚ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਜਲੰਧਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਨੂੰ ਹਰਾ ਕੇ ਖਿਤਾਬ ਆਪਣੇ ਨਾਮ ਕੀਤਾ।
ਮੈਚ ਦੇ ਅੰਤ ਵਿੱਚ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਉਪ ਪ੍ਰਧਾਨ ਸ਼੍ਰੀ ਦੀਪਕ ਬਾਲੀ ਵੱਲੋਂ ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ।
ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸ਼੍ਰੀ ਅਸ਼ੋਕ ਕੁਮਾਰ ਮਿੱਤਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀ ਨਿਤਿਨ ਕੋਹਲੀ ਨੇ ਰਸਮੀ ਤੌਰ ‘ਤੇ ਫਾਈਨਲ ਮੈਚ ਦੀ ਸ਼ੁਰੂਆਤ ਕਰਵਾਈ।
ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸ਼੍ਰੀ ਸੰਜੀਵ ਵਾਸਲ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਲੀਗ ਵਿੱਚ ਜ਼ਿਲ੍ਹੇ ਦੇ 16 ਸਕੂਲਾਂ ਦੀਆਂ ਟੀਮਾਂ ਦੇ 240 ਖਿਡਾਰੀਆਂ ਨੇ ਭਾਗ ਲਿਆ। 28 ਅਕਤੂਬਰ 2025 ਤੋਂ ਸ਼ੁਰੂ ਹੋਈ ਇਸ ਲੀਗ ਦੌਰਾਨ ਕੁੱਲ 59 ਮੈਚ ਖੇਡੇ ਗਏ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਇਹ ਲੀਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਇੱਕ ਸਫ਼ਲ ਕਦਮ ਸਾਬਤ ਹੋਈ।
— ਜ਼ਿਲ੍ਹਾ ਲੋਕ ਸੰਪਰਕ ਦਫ਼ਤਰ,ਜਲੰਧਰ।
Jalandhar
#DistrictAdministration
#YudhNashianVirudh
#JalandharPremierLeague
#CMOPunjab











