November 2, 2026 11:14 pm

ਜਲੰਧਰ ਦਿਹਾਤੀ ਪੁਲਿਸ ਵੱਲੋਂ ਨਾਸ਼ ਤਸਕਰਾਂ ਕਾਬੂ,2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

(ਸ਼ਾਹਕੋਟ ਜਲੰਧਰ):(ਪੱਤਰਕਾਰ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਜਲੰਧਰ ਦਿਹਾਤੀ ਪੁਲਿਸ ਦੀ ਸਬ ਡਿਵੀਜ਼ਨ ਸ਼ਾਹਕੋਟ ਅਧੀਨ ਆਉਂਦੇ ਸ਼ਾਹਕੋਟ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮ ਦੇ ਕਬਜ਼ੇ ਵਿਚੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਆਰੋਪੀ ਖ਼ਿਲਾਫ਼ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।

ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲਗਾਤਾਰ ਐਸੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਨਸ਼ਾ ਤਸਕਰੀ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ।

ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ।

और पढ़ें

Cricket Live Score

Corona Virus

Rashifal

और पढ़ें