ਪੱਤਰਕਾਰ ਦਲਵੀਰ ਸਿੰਘ ਕੂਨਰ)
Thank you for reading this post, don't forget to subscribe!
ਮੁਹਾਲੀ, 17 ਫਰਵਰੀ 2026 (ਮੰਗਲਵਾਰ) – ਪੰਜਾਬ ਦੇ ਅਸਲ ਅਤੇ ਜ਼ਮੀਨੀ ਮੁੱਦਿਆਂ ਨੂੰ ਕੇਂਦਰ ਵਿੱਚ ਰੱਖਦਿਆਂ ਮਿਸਲ ਸਤਲੁਜ ਵੱਲੋਂ ਅੱਜ ਮੁਹਾਲੀ ਵਿਖੇ ਗੁਰਦੁਆਰਾ ਅੰਬ ਸਾਹਿਬ ਨੇੜੇ “ਪੂਰਾ ਪੰਜਾਬ ਲਹਿਰ” ਦੀ ਸਰਕਾਰੀ ਤੌਰ ‘ਤੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਨਕੋਦਰ ਦੇ ਇੰਚਾਰਜ ਸ. ਦਵਿੰਦਰ ਸਿੰਘ ਸੰਗੋਵਾਲ ਜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਲਹਿਰ ਪੰਜਾਬ ਦੀ ਹੋਂਦ, ਅਧਿਕਾਰਾਂ ਅਤੇ ਭਵਿੱਖ ਨਾਲ ਜੁੜੇ ਮੂਲ ਮਸਲਿਆਂ ਨੂੰ ਇਕੱਠੇ ਪਲੇਟਫਾਰਮ ‘ਤੇ ਲਿਆਉਣ ਦੀ ਕੋਸ਼ਿਸ਼ ਹੈ।
ਇਸ ਸ਼ੁਰੂਆਤੀ ਸਮਾਗਮ ਵਿੱਚ ਮਿਸਲ ਸਤਲੁਜ ਦੇ ਪੰਜਾਬ ਪ੍ਰਧਾਨ ਸ. ਅਜੇਪਾਲ ਸਿੰਘ ਬਰਾੜ ਸਮੇਤ ਸੂਬੇ ਭਰ ਤੋਂ ਆਏ ਜਥੇਬੰਦੀ ਅਹੁਦੇਦਾਰਾਂ ਅਤੇ ਸਦੱਸਾਂ ਨੇ ਹਿੱਸਾ ਲਿਆ। ਵੱਖ-ਵੱਖ ਬੋਲਣਹਾਰਾਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਇਸ ਵੇਲੇ ਬੇਰੁਜ਼ਗਾਰੀ, ਕਿਸਾਨੀ ਸੰਕਟ, ਨਸ਼ਿਆਂ ਦੀ ਸਮੱਸਿਆ, ਪਰਵਾਸ ਅਤੇ ਆਰਥਿਕ ਮੰਦਹਾਲੀ ਵਰਗੇ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਨ੍ਹਾਂ ਦੇ ਹੱਲ ਲਈ ਸਮੂਹਕ ਯਤਨਾਂ ਦੀ ਲੋੜ ਹੈ।
ਆਗੂਆਂ ਨੇ ਦੱਸਿਆ ਕਿ “ਪੂਰਾ ਪੰਜਾਬ ਲਹਿਰ” ਤਹਿਤ ਆਉਣ ਵਾਲੇ ਦਿਨਾਂ ਵਿੱਚ ਮੁਹਾਲੀ ਵਿੱਚ ਲਗਾਤਾਰ ਚਰਚਾ ਸਤ੍ਰ ਕਰਵਾਏ ਜਾਣਗੇ, ਜਿੱਥੇ ਵੱਖ-ਵੱਖ ਸਮਾਜਿਕ ਜਥੇਬੰਦੀਆਂ, ਸਮਾਜ ਸੇਵੀਆਂ ਅਤੇ ਪੰਜਾਬ ਪ੍ਰਤੀ ਦਰਦ ਰੱਖਣ ਵਾਲੇ ਨਾਗਰਿਕ ਆਪਣੇ ਸੁਝਾਅ ਪੇਸ਼ ਕਰਨਗੇ। ਇਸ ਤੋਂ ਬਾਅਦ ਮਿਸਲ ਸਤਲੁਜ ਦੀ ਟੀਮ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰੇਗੀ ਅਤੇ ਉਨ੍ਹਾਂ ਨੂੰ ਇਕੱਠੇ ਹੋ ਕੇ ਪੰਜਾਬ ਦੀ ਹੋਂਦ ਦੀ ਲੜਾਈ ਲਈ ਅੱਗੇ ਆਉਣ ਦਾ ਸੱਦਾ ਦੇਵੇਗੀ।
ਅਖੀਰ ਵਿੱਚ ਆਗੂਆਂ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਸਾਰੇ ਵਰਗ ਰਲ ਮਿਲ ਕੇ ਇੱਕ ਮੰਚ ‘ਤੇ ਇਕੱਠੇ ਹੋਣ ਅਤੇ ਪੰਜਾਬ ਦੇ ਚੰਗੇ ਭਵਿੱਖ ਲਈ ਸਾਂਝੀ ਰਣਨੀਤੀ ਤਿਆਰ ਕਰਨ।











