ਜਿਲਾ ਬਿਊਰੋ ਚੀਫ ਜਲੰਧਰ ਅਸ਼ੋਕ ਲਾਲ
Thank you for reading this post, don't forget to subscribe!ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਜੀ ਵੱਲੋਂ ਪੰਜਾਬ ਵਿੱਚੋਂ ਆਰਗਨਾਈਜ਼ਡ ਕਰਾਈਮ ਨੂੰ ਜੜੋਂ ਖਤਮ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਦੇ ਮੱਦੇਨਜ਼ਰ ਅਤੇ ਸ਼੍ਰੀ ਸੰਦੀਪ ਗੋਇਲ ਆਈ.ਪੀ.ਐਸ., ਡੀ.ਆਈ.ਜੀ. ਬਾਰਡਰ ਰੇਂਜ ਜੀ ਅਤੇ ਸ਼੍ਰੀ ਸੁਹੇਲ ਮੀਰ ਆਈ.ਪੀ.ਐਸ., ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਜੀ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਗ੍ਰਿਫਤਾਰ ਦੋਸ਼ੀ: 1. ਆਜ਼ਾਦ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਬੁਤਾਰੀ, ਥਾਣਾ ਖਲਚੀਆਂ।
ਸ਼ਿਕਾਇਤਕਰਤਾ ਦੀਪਕ ਜੁਲਕਾ ਪੁੱਤਰ ਕੀਮਤੀ ਲਾਲ ਵਾਸੀ ਮੁਹੱਲਾ ਪਟੇਲ ਨਗਰ, ਜੰਡਿਆਲਾ ਗੁਰੂ ਨੇ ਬਿਆਨ ਦਿੱਤਾ ਕਿ ਮਿਤੀ 14-01-2026 ਤੋਂ ਉਸਨੂੰ ਵਿਦੇਸ਼ੀ ਮੋਬਾਈਲ ਨੰਬਰਾਂ ਤੋਂ ਵਟਸਐਪ ਕਾਲਾਂ ਅਤੇ ਮੈਸੇਜ ਆ ਰਹੇ ਸਨ। ਕਾਲ ਅਤੇ ਮੈਸੇਜ ਕਰਨ ਵਾਲਿਆਂ ਨੇ ਆਪਣੇ ਨਾਮ ਕੇਸ਼ਵ ਸ਼ਿਵਾਲਾ, ਸੱਤਾ ਨਿਸ਼ਹਰਾ ਅਤੇ ਕਰਨ ਬਾਠ ਦੱਸ ਕੇ 30 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਅਤੇ ਰਕਮ ਨਾ ਦੇਣ ਦੀ ਸੂਰਤ ਵਿੱਚ ਉਸ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਣ ਦੀਆਂ ਧਮਕੀਆਂ ਦਿੱਤੀਆਂ।
ਇਸ ਸੰਬੰਧੀ ਥਾਣਾ ਜੰਡਿਆਲਾ ਗੁਰੂ ਵਿਖੇ ਮੁਕੱਦਮਾ ਨੰਬਰ 33 ਮਿਤੀ 09-02-2026 ਅਧੀਨ ਧਾਰਾਵਾਂ 308(4), 351(2), 111 ਬੀ.ਐਨ.ਐਸ. ਤਹਿਤ ਦਰਜ ਕੀਤਾ ਗਿਆ।
ਤਫਤੀਸ਼ ਦੌਰਾਨ ਪੁਲਿਸ ਵੱਲੋਂ ਤਕਨੀਕੀ ਜਾਂਚ ਅਤੇ ਮਨੁੱਖੀ ਸਰੋਤਾਂ ਦੀ ਮਦਦ ਨਾਲ ਗਹਿਰਾਈ ਨਾਲ ਜਾਂਚ ਕੀਤੀ ਗਈ। ਪ੍ਰਾਪਤ ਸਬੂਤਾਂ ਦੇ ਆਧਾਰ ’ਤੇ ਆਜ਼ਾਦ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਦੋਸ਼ੀ ਪਾਸੋਂ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਮੋਬਾਈਲ ਦੀ ਫੋਰੈਂਸਿਕ ਅਤੇ ਤਕਨੀਕੀ ਜਾਂਚ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਪੁਸ਼ਟੀ ਅਤੇ ਸੰਭਾਵਿਤ ਸਾਥੀਆਂ ਦੀ ਸ਼ਿਨਾਖ਼ਤ ਕੀਤੀ ਜਾਵੇਗੀ।
ਗ੍ਰਿਫਤਾਰ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਸਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਬਾਕੀ ਨਾਮਜ਼ਦ ਅਤੇ ਅਣਪਛਾਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਮਾਮਲੇ ਦੀ ਤਫਤੀਸ਼ ਅੱਗੇ ਵਧਾਈ ਜਾ ਰਹੀ ਹੈ











