November 2, 2026 11:10 pm

ਗਦਰੀ ਸੰਗਰਾਮਣ ਬੀਬੀ ਗੁਲਾਬ ਕੌਰ ਲੋਕ ਅਰਪਣ। ਕਾਲਾ ਸੰਘਿਆਂ ਵਿਖੇ ਇਤਿਹਾਸਕ ਸਮਾਗਮ ਦੌਰਾਨ ਆਜ਼ਾਦੀ ਸੰਘਰਸ਼ ਦੀ ਨਾਇਕਾ ਨੂੰ ਨਮਨ।

(ਪੰਜਾਬ ਮੀਡੀਆ ਇੰਚਾਰਜ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

 

ਕਾਲਾ ਸੰਘਿਆਂ ਵਿਖੇ ਇਤਿਹਾਸਕ ਸਮਾਗਮ ਦੌਰਾਨ ਆਜ਼ਾਦੀ ਸੰਘਰਸ਼ ਦੀ ਨਾਇਕਾ ਨੂੰ ਨਮਨ

ਕਾਲਾ ਸੰਘਿਆਂ ਦੇ ਸਥਾਨਕ ਸੰਤ ਹੀਰਾ ਦਾਸ ਕੰਨਿਆਂ ਮਹਾਂ ਵਿਦਿਆਲਿਆ ਵਿੱਚ ਸ਼ਹੀਦ ਊਧਮ ਸਿੰਘ ਹੈਲਪਿੰਗ ਹੈਂਡ ਫਾਊਂਡੇਸ਼ਨ ਦੇ ਸਹਿਯੋਗ ਨਾਲ ਡਾ. ਰਘਬੀਰ ਕੌਰ ਦੀ ਮਹੱਤਵਪੂਰਨ ਪੁਸਤਕ ਗਦਰੀ ਸੰਗਰਾਮਣ ਬੀਬੀ ਗੁਲਾਬ ਕੌਰ ਲੋਕ ਅਰਪਣ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥਣਾਂ, ਅਧਿਆਪਕਾਂ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਤਿਹਾਸਕ ਪਲ ਦਾ ਹਿੱਸਾ ਬਣਿਆ।

ਇਸ ਮੌਕੇ ਮੁੱਖ ਬੁਲਾਰੇ ਵਜੋਂ ਸੇਵਾ ਮੁਕਤ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਡਾ. ਰਘਬੀਰ ਕੌਰ ਅਤੇ ਸਮਾਗਮ ਦੇ ਪ੍ਰੇਰਕ ਸ੍ਰੀ ਲਖਵੀਰ ਸਿੰਘ ਰਤਨਪਾਲ ਹਾਜ਼ਰ ਸਨ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਸੀਤਲ ਸਿੰਘ ਸੰਘਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਡਾਇਰੈਕਟਰ ਡਾ. ਰਾਮ ਮੂਰਤੀ, ਕਾਰਜਕਾਰੀ ਪ੍ਰਿੰਸੀਪਲ ਬਲਜਿੰਦਰ ਕੌਰ ਸਚਦੇਵਾ, ਕਾਲਜੀਏਟ ਪ੍ਰਿੰਸੀਪਲ ਰਜਿੰਦਰ ਕੌਰ ਅਤੇ ਪਬਲਿਕ ਸਕੂਲ ਦੀ ਪ੍ਰਿੰਸੀਪਲ ਮਿਸ ਕਰੁਣਾ ਕਟੋਚ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਰਹੇ।

ਇੰਜੀਨੀਅਰ ਸੀਤਲ ਸਿੰਘ ਸੰਘਾ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਜਿਹੇ ਸਾਹਿਤਕ ਉਪਰਾਲੇ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਦੇ ਹਨ। ਡਾ. ਰਾਮ ਮੂਰਤੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਪੁਸਤਕ ਵਿੱਚ ਬੀਬੀ ਗੁਲਾਬ ਕੌਰ ਦੇ ਗਦਰੀ ਜੀਵਨ ਸੰਬੰਧੀ ਵਡਮੁੱਲੀ ਜਾਣਕਾਰੀ ਸਹਿਜ ਅਤੇ ਸਪਸ਼ਟ ਭਾਸ਼ਾ ਵਿੱਚ ਪ੍ਰਸਤੁਤ ਕੀਤੀ ਗਈ ਹੈ। ਕਾਵਿਕ ਸ਼ਬਦਾਵਲੀ ਅਤੇ ਜੋਸ਼ ਭਰੇ ਵਿਚਾਰ ਆਜ਼ਾਦੀ ਦੇ ਰੰਗ ਨਾਲ ਰੰਗੇ ਹੋਏ ਹਨ।

ਇਸ ਦੌਰਾਨ ਭੋਲਾ ਸਿੰਘ ਸੰਗਰਾਮੀ ਵੱਲੋਂ ਇਨਕਲਾਬੀ ਗੀਤ ਪੇਸ਼ ਕਰਕੇ ਹਾਲ ਵਿੱਚ ਜੋਸ਼ ਭਰ ਦਿੱਤਾ ਗਿਆ।

ਡਾ. ਰਘਬੀਰ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਪੁਸਤਕ ਇਸਤਰੀ ਸ਼ਕਤੀ, ਵਿਦਿਆਰਥੀਆਂ ਅਤੇ ਦੇਸ਼ ਪ੍ਰਤੀ ਪਿਆਰ ਤੇ ਕੁਰਬਾਨੀ ਦਾ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਬੀਬੀ ਗੁਲਾਬ ਕੌਰ ਨੇ ਬੇਮਿਸਾਲ ਹਿੰਮਤ ਨਾਲ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਇਆ ਅਤੇ ਸਮਾਜ ਨੂੰ ਜਾਗਰੂਕ ਕੀਤਾ।

ਅੰਤ ਵਿੱਚ ਕਾਲਜ ਵੱਲੋਂ ਡਾ. ਰਘਬੀਰ ਕੌਰ ਅਤੇ ਭੋਲਾ ਸਿੰਘ ਸੰਗਰਾਮੀ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸ. ਜਸਵਿੰਦਰ ਸਿੰਘ ਸੰਘਾ ਨੇ 5 ਹਜ਼ਾਰ ਰੁਪਏ ਕਾਲਜ ਨੂੰ ਦਾਨ ਦਿੱਤੇ। ਸਮਾਗਮ ਦਾ ਸੰਚਾਲਨ ਡਾ. ਰਾਮ ਮੂਰਤੀ ਨੇ ਸੁਚੱਜੇ ਢੰਗ ਨਾਲ ਕੀਤਾ।

और पढ़ें

Cricket Live Score

Corona Virus

Rashifal

और पढ़ें