November 2, 2026 9:45 pm

ਜਲੰਧਰ ਡੀ ਸੀ ਦਫਤਰ ਵਿੱਚ ਹੈਲਥ ਕਾਰਡ ਸਬੰਧੀ ਅਹਿਮ ਮੀਟਿੰਗ ਆਯੋਜਿਤ।

ਪੰਜਾਬ ਮੀਡੀਆ ਇੰਚਾਰਜ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

 

ਜਲੰਧਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਡੀ ਸੀ ਦਫਤਰ ਜਲੰਧਰ ਵਿੱਚ ਹੈਲਥ ਕਾਰਡ ਯੋਜਨਾ ਨੂੰ ਲੈ ਕੇ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਦੌਰਾਨ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਅਤੇ ਹੈਲਥ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ ਵਧਾਉਣ, ਕੈਂਪ ਲਗਾਉਣ, ਦਸਤਾਵੇਜ਼ੀ ਕਾਰਵਾਈ ਨੂੰ ਆਸਾਨ ਬਣਾਉਣ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਯੋਗ ਪਰਿਵਾਰਾਂ ਤੱਕ ਹੈਲਥ ਕਾਰਡ ਦੇ ਫ਼ਾਇਦੇ ਸਮੇਂ ਸਿਰ ਪਹੁੰਚਣ ਯਕੀਨੀ ਬਣਾਏ ਜਾਣ।

ਇਸ ਮੌਕੇ ਡਾ. ਬਲਬੀਰ ਸਿੰਘ ਜੀ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਨਾਗਰਿਕ ਦਾ ਅਧਿਕਾਰ ਹਨ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਪੂਰਾ ਲਾਭ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ। ਮਹਿੰਦਰ ਭਗਤ ਜੀ ਅਤੇ ਬਲਕਾਰ ਸਿੰਘ ਜੀ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਜਮੀਨੀ ਪੱਧਰ ‘ਤੇ ਟੀਮਾਂ ਨੂੰ ਸਰਗਰਮ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਜੋੜਿਆ ਜਾਵੇ।

ਹਲਕਾ ਇੰਚਾਰਜ ਜਲੰਧਰ ਨੋਰਥ ਦਿਨੇਸ਼ ਢੱਲ ਜੀ ਅਤੇ ਹਲਕਾ ਇੰਚਾਰਜ ਜਲੰਧਰ ਕੈਂਟ ਮੈਡਮ ਰਾਜਵਿੰਦਰ ਕੌਰ ਥਿਆੜਾ-ਐਮ ਐਲ ਏ ਮੈਡਮ ਇੰਦਰਜੀਤ ਕੌਰ ਮਾਨ ਜੀ ਨਕੋਦਰ ਤੋਂ ਵੀ ਹਾਜ਼ਰ ਸਨ ਨੇ ਭਰੋਸਾ ਦਿਵਾਇਆ ਕਿ ਆਪਣੇ-ਆਪਣੇ ਹਲਕਿਆਂ ਵਿੱਚ ਖਾਸ ਕੈਂਪ ਲਗਾ ਕੇ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਅਤੇ ਸਬੰਧਿਤ ਮਹਿਕਮਿਆਂ ਦੇ ਅਫਸਰ ਵੀ ਮੌਜੂਦ ਸਨ, ਜਿਨ੍ਹਾਂ ਨੇ ਯੋਜਨਾ ਦੀ ਮਾਨੀਟਰਿੰਗ ਅਤੇ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਜਤਾਇਆ।

और पढ़ें

Cricket Live Score

Corona Virus

Rashifal

और पढ़ें