November 2, 2026 9:46 pm

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿੱਚ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ

ਕੋਟਕਪੂਰਾ / ਫਰੀਦਕੋਟ

Thank you for reading this post, don't forget to subscribe!

ਰਿਪੋਰਟਰ: ਰਾਜਿੰਦਰ ਸ਼ਰਮਾ | ਕੈਮਰਾਮੈਨ: ਅਸ਼ੋਕ ਕੁਮਾਰ ਦੂਆ

ਪੰਜਾਬ ਵਿਧਾਨ ਸਭਾ ਦੇ ਸਪੀਕਰ Kulatar Singh Sandhwan ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੋਟਕਪੂਰਾ ਸ਼ਹਿਰ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ Poonamdeep Kaur ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

 

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਵਿਭਾਗਾਂ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

 

ਸਪੀਕਰ ਸ. ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਸੜਕਾਂ, ਪਾਣੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜਾਰੀ ਪ੍ਰੋਜੈਕਟਾਂ ਨੂੰ ਤਰਜੀਹ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇ।

 

ਸਪੀਕਰ ਨੇ ਦੱਸਿਆ ਕਿ ਕੋਟਕਪੂਰਾ ਵਿਖੇ ਤਹਿਸੀਲ ਕੰਪਲੈਕਸ, ਨਵੇਂ ਬੱਸ ਸਟੈਂਡ ਅਤੇ ਨਗਰ ਕੌਂਸਲ ਦੀ ਇਮਾਰਤ ਦੀ ਉਸਾਰੀ ਲਈ ਪੰਜਾਬ ਮੰਡੀ ਬੋਰਡ ਤੋਂ ਜ਼ਮੀਨ ਪ੍ਰਾਪਤ ਕਰਨ ਸਬੰਧੀ ਪ੍ਰਕਿਰਿਆ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਮਹੱਤਵਪੂਰਨ ਪ੍ਰਾਜੈਕਟ ਸਮੇਂ-ਸਿਰ ਪੂਰੇ ਕੀਤੇ ਜਾਣ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਜਲਦੀ ਬਿਹਤਰ ਸਹੂਲਤਾਂ ਮਿਲ ਸਕਣ।

 

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਪੀਕਰ ਨੂੰ ਯਕੀਨ ਦਵਾਇਆ ਕਿ ਇਹ ਵਿਕਾਸ ਕਾਰਜ ਜਲਦੀ ਸ਼ੁਰੂ ਕਰਵਾ ਦਿੱਤੇ ਜਾਣਗੇ ਅਤੇ ਜਿਲ੍ਹੇ ਵਿੱਚ ਚੱਲ ਰਹੇ ਸਮੂਹ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।

 

ਮੀਟਿੰਗ ਦੌਰਾਨ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਓ.ਐਸ.ਡੀ. ਸ੍ਰੀ ਸਾਧੂ ਰਾਮ ਕੁਸਲਾ, ਡਾ. ਵਿਸ਼ਵਦੀਪ ਗੋਇਲ (ਐਸ.ਐਸ.ਓ), ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਪੀ.ਆਰ.ਓ ਸ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

और पढ़ें

Cricket Live Score

Corona Virus

Rashifal

और पढ़ें