ਮਹਿਤਪੁਰ, 08 ਮਈ — ਜਲੰਧਰ ਦਿਹਾਤੀ ਪੁਲਿਸ ਅਧੀਨ ਥਾਣਾ ਮਹਿਤਪੁਰ ਵਿੱਚ SHO ਵਜੋਂ ਅਮਨ ਸੈਣੀ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਇਲਾਕੇ ਦੇ ਲੋਕਾਂ ਅਤੇ ਸਮਾਜਿਕ ਵਰਗਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
Thank you for reading this post, don't forget to subscribe!ਅਮਨ ਸੈਣੀ ਨੂੰ ਇੱਕ ਇਮਾਨਦਾਰ, ਮਿਲਣਸਾਰ ਅਤੇ ਕਰਤੱਬਨਿਸ਼ਠ ਪੁਲਿਸ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਚਾਰਜ ਸੰਭਾਲਣ ਨਾਲ ਲੋਕਾਂ ਵਿੱਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ ਵੀ ਉਨ੍ਹਾਂ ਨੂੰ ਵਧਾਈ ਸੰਦੇਸ਼ਾਂ ਦੀ ਭਰਮਾਰ ਦੇਖਣ ਨੂੰ ਮਿਲ ਰਹੀ ਹੈ।
ਇਲਾਕਾ ਵਾਸੀਆਂ ਨੇ ਆਸ ਜਤਾਈ ਕਿ SHO ਅਮਨ ਸੈਣੀ ਦੀ ਅਗਵਾਈ ਹੇਠ ਨਸ਼ਾ ਤਸਕਰੀ, ਗੈਰਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ‘ਤੇ ਨਕੇਲ ਕਸੀ ਜਾਵੇਗੀ ਅਤੇ ਲੋਕਾਂ ਨੂੰ ਇਨਸਾਫ ਤੇ ਸੁਰੱਖਿਆ ਮਿਲੇਗੀ।
ਵੱਖ-ਵੱਖ ਸਮਾਜਿਕ ਅਤੇ ਪੱਤਰਕਾਰ ਭਾਈਚਾਰੇ ਦੇ ਨੁਮਾਇੰਦਿਆਂ ਨੇ ਵੀ SHO ਅਮਨ ਸੈਣੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।
Views: 224











