ਜਿਲਾ ਇਨਚਾਰਜ ਰਾਜਾ ਸ਼ਰਮਾ ਕੈਮਰਾਮੈਨ ਅਸ਼ੋਕ ਕੁਮਾਰ ਦੂਆ
Thank you for reading this post, don't forget to subscribe!ਕੋਟਕਪੂਰਾ, 16 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਵਾਰਡ ਨੰਬਰ 17 ਤੋਂ ਸਾਬਕਾ MC ਗੁਰਸੇਵਕ ਸਿੰਘ ਆਪਣੇ ਸੈਂਕੜਿਆਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਅਕਾਲੀ ਦਲ ਨਾਲ ਸੰਬੰਧਤ ਪਰਮਜੀਤ ਸਿੰਘ ਮੱਕੜ ਨੇ ਵੀ ਆਪਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।
ਇਸ ਮੌਕੇ ਗੁਰਸੇਵਕ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ, ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ ਅਤੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੀ ਨਿਮਰਤਾ ਅਤੇ ਸਾਫ਼-ਸੁਥਰੀ ਛਵੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਇਤਿਹਾਸਕ ਫ਼ੈਸਲੇ ਲਏ ਹਨ, ਜਿਸ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਆਮ ਆਦਮੀ ਪਾਰਟੀ ਵੱਲ ਵੱਧ ਰਿਹਾ ਹੈ।
ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਮਿਹਨਤੀ ਅਤੇ ਇਮਾਨਦਾਰ ਲੋਕਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 17 ਤੋਂ ਬੀਬੀ ਰਣਜੀਤ ਕੌਰ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਇਆ ਜਾਵੇਗਾ ਅਤੇ ਪਾਰਟੀ ਪੂਰੀ ਤਾਕਤ ਨਾਲ ਉਨ੍ਹਾਂ ਦੀ ਜਿੱਤ ਲਈ ਕੰਮ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਗੰਦੀ ਸਿਆਸਤ ਤੋਂ ਜਾਣੂੰ ਹੋ ਚੁੱਕੇ ਹਨ ਅਤੇ ਹੁਣ ਲੋਕ ਵਿਕਾਸ, ਇਮਾਨਦਾਰੀ ਅਤੇ ਲੋਕ ਸੇਵਾ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਸਮਰਥਨ ਮਿਲੇਗਾ।
ਇਸ ਮੌਕੇ ਰਘਬੀਰ ਸਿੰਘ ਸੰਧੂ, ਸੇਵਕ ਸੰਧੂ, ਬੀਬੀ ਕਮਲਜੀਤ ਕੌਰ (MC ਉਮੀਦਵਾਰ ਵਾਰਡ 15), ਜਸਮੇਲ ਸਿੰਘ ਪੁਰਬਾ, ਗੁਰਸੇਵਕ ਸਿੰਘ ਪੁਰਬਾ, ਸੁਖਦੇਵ ਸਿੰਘ ਕੂਕਾ, ਸੁਖਵਿੰਦਰ ਸਿੰਘ, ਗੁਰਜੰਟ ਸਿੰਘ ਚਾਹਲ, ਸੁਰਜੀਤ ਸਿੰਘ ਚਾਹਲ, ਲਖਵਿੰਦਰ ਸਿੰਘ ਚਾਹਲ, ਪ੍ਰੇਮ ਪਾਸਟਰ, ਸੁਖਵੰਤ ਸਿੰਘ ਪੱਕਾ, ਬੱਬੂ ਸੇਖੋਂ, ਕ੍ਰਿਪਾਲ ਸਿੰਘ, ਰਿਸ਼ੀ ਰਛਪਾਲ, ਸੁਤੰਤਰ ਜੋਸ਼ੀ ਸਮੇਤ ਸੈਂਕੜਿਆਂ ਦੀ ਤਾਦਾਦ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।











