November 2, 2026 11:27 pm

ਸਪੀਕਰ ਸੰਧਵਾਂ ਵੱਲੋਂ ਵਾਰਡ ਨੰਬਰ 26 ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਦੇ ਚੋਣ ਦਫ਼ਤਰ ਦਾ ਉਦਘਾਟਨ

ਜਿਲਾ ਇੰਚਾਰਜ ਰਾਜਾ ਸ਼ਰਮਾ ਕੈਮਰਾਮੈਨ ਅਸ਼ੋਕ ਕੁਮਾਰ ਦੂਆ

Thank you for reading this post, don't forget to subscribe!

ਕੋਟਕਪੂਰਾ, 19 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਸੁਪਰਡੈਂਟ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਭਰਪੂਰ ਸਮਰਥਨ ਦਿੱਤਾ।

ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਵਾਰਡ ਨੰਬਰ 26 ਦੇ ਵੋਟਰ “ਆਪ ਦੀ ਸਰਕਾਰ, ਆਪ ਦਾ ਐਮ ਸੀ” ਦੇ ਨਾਅਰੇ ਨੂੰ ਸਾਕਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਅਤੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ।

ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਵੱਡੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ ਅਤੇ ਹਰ ਵਾਰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਦੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਸਦਕਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਤਿਹਾਸਕ ਜਿੱਤ ਦਰਜ ਕਰਨਗੇ।

ਇਸ ਮੌਕੇ ਸ਼ਹੀਦ ਭਗਤ ਸਿੰਘ ਕਲੱਬ ਦੇ ਸਮੂਹ ਆਗੂਆਂ ਤੋਂ ਇਲਾਵਾ ਸਰਦਾਰ ਜਗਜੀਤ ਸਿੰਘ ਸੁਪਰਡੈਂਟ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਫਰੀਦਕੋਟ, ਚੱਤਰ ਸਿੰਘ ਬਲਾਕ ਪ੍ਰਧਾਨ ਕੋਟਕਪੂਰਾ, ਪਿੰਕੂ ਛਾਬੜਾ, ਮੈਡਮ ਡਿੰਪਲ, ਜਗਦੀਪ ਸਿੰਘ ਬਰਾੜ ਸਰਪੰਚ, ਸੁਖਵਿੰਦਰ ਸਿੰਘ ਡੀਸੀ, ਜੋਗਿੰਦਰ ਸਿੰਘ, ਜਲੌਰ ਸਿੰਘ, ਸੁਦਾਮਾ ਮਿਸ਼ਰਾ, ਕੁਲਦੀਪ ਮਾਣਕ, ਜੋਨੀ ਅਤੇ ਵਾਰਡ ਨੰਬਰ 26 ਦੇ ਸਮੂਹ ਅਹੁਦੇਦਾਰ ਹਾਜ਼ਰ ਸਨ।

ਇਲਾਕੇ ਦੇ ਵਿਕਾਸ, ਸਪੀਕਰ ਸੰਧਵਾਂ ਦੀ ਨਿਮਰਤਾ ਅਤੇ ਭਗਵੰਤ ਮਾਨ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਰਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਡਟ ਰਹੇ ਹਨ।

और पढ़ें

Cricket Live Score

Corona Virus

Rashifal

और पढ़ें