ਚੰਡੀਗੜ੍ਹ, 31 ਮਈ ( ਪੱਤਰਕਾਰ ਦਲਵੀਰ ਸਿੰਘ ਕੂਨਰ) – ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
Thank you for reading this post, don't forget to subscribe!ਆਪਣੇ ਵਧਾਈ ਸੰਦੇਸ਼ ਵਿੱਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਦੀ ਕਮਾਨ ਸੰਭਾਲਣ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਮਿਲੇਗੀ। ਉਨ੍ਹਾਂ ਕਿਹਾ ਕਿ ਢਿੱਲੋਂ ਦਾ ਲੰਮਾ ਰਾਜਨੀਤਿਕ ਤਜਰਬਾ ਅਤੇ ਸੰਗਠਨਾਤਮਕ ਯੋਗਤਾ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਪੰਜਾਬ ਵਿੱਚ ਆਪਣੇ ਜਨ ਅਧਾਰ ਨੂੰ ਹੋਰ ਵਿਸਤਾਰ ਦੇਵੇਗੀ ਅਤੇ ਸੂਬੇ ਦੇ ਲੋਕਾਂ ਨਾਲ ਹੋਰ ਮਜ਼ਬੂਤ ਤਾਲਮੇਲ ਸਥਾਪਿਤ ਕਰੇਗੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਨਵੇਂ ਸੂਬਾ ਪ੍ਰਧਾਨ ਦੀ ਅਗਵਾਈ ਮਹੱਤਵਪੂਰਨ ਸਾਬਤ ਹੋਵੇਗੀ।
ਭਾਜਪਾ ਦੇ ਅੰਦਰ ਇਸ ਨਿਯੁਕਤੀ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਅਹਿਮ ਰਣਨੀਤਕ ਕਦਮ ਮੰਨਿਆ ਜਾ ਰਿਹਾ ਹੈ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਕੇਵਲ ਸਿੰਘ ਢਿੱਲੋਂ ਦੇ ਤਜਰਬੇ ਅਤੇ ਵੱਖ-ਵੱਖ ਵਰਗਾਂ ਵਿੱਚ ਉਨ੍ਹਾਂ ਦੀ ਪਹੁੰਚ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।
ਜ਼ਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ। ਸਾਲ 2022 ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਹੁਣ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਇਕਾਈ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਭਾਜਪਾ ਦੇ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਵਧਾਈ ਸੰਦੇਸ਼ ਜਾਰੀ ਕੀਤੇ ਜਾ ਰਹੇ











