November 2, 2026 10:46 pm

Jalandhar News: ਏ.ਐਸ.ਆਈ. ਹਰਵਿੰਦਰ ਸਿੰਘ ਨੂੰ ਸਬ-ਇੰਸਪੈਕਟਰ ਵਜੋਂ ਤਰੱਕੀ ਮਿਲੀ ਹੈ 

(ਪੰਜਾਬ ਚੀਫ ਬਿਊਰੋ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਜਲੰਧਰ, 13 ਅਗਸਤ: ਏ.ਐਸ.ਆਈ. ਹਰਵਿੰਦਰ ਸਿੰਘ ਨੂੰ ਸਬ-ਇੰਸਪੈਕਟਰ ਦੇ ਅਹੁਦੇ ’ਤੇ ਤਰੱਕੀ ਮਿਲਣ ’ਤੇ ਐਸ.ਐਸ.ਪੀ. ਜਲੰਧਰ ਦਿਹਾਤੀ ਸ੍ਰੀ ਹਰਵਿੰਦਰ ਸਿੰਘ ਵਿਰਕ ਵੱਲੋਂ ਉਨ੍ਹਾਂ ਦੇ ਮੋਢਿਆਂ ’ਤੇ ਤਰੱਕੀ ਦੇ ਸਟਾਰ ਲਗਾਏ ਗਏ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ।

ਇਸ ਮੌਕੇ ਐਸ.ਐਸ.ਪੀ. ਜਲੰਧਰ ਦਿਹਾਤੀ ਸ੍ਰੀ ਹਰਵਿੰਦਰ ਸਿੰਘ ਵਿਰਕ ਨੇ ਸਬ-ਇੰਸਪੈਕਟਰ ਹਰਵਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਜਿਸ ਤਰ੍ਹਾਂ ਪਹਿਲਾਂ ਪੁਲਿਸ ਲਾਈਨ ਜਲੰਧਰ ਦਿਹਾਤੀ ਵਿਖੇ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਰਹੇ ਹਨ, ਉਸੇ ਤਰ੍ਹਾਂ ਭਵਿੱਖ ਵਿੱਚ ਵੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ।

ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਤਰੱਕੀ ਦੇ ਨਾਲ ਜ਼ਿੰਮੇਵਾਰੀਆਂ ਵੀ ਵਧਦੀਆਂ ਹਨ। ਇਸ ਲਈ ਲੋਕਾਂ ਦੀ ਸੇਵਾ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਹਮੇਸ਼ਾ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਐਸ.ਐਸ.ਪੀ. ਵੱਲੋਂ ਉਮੀਦ ਪ੍ਰਗਟਾਈ ਗਈ ਕਿ ਸਬ-ਇੰਸਪੈਕਟਰ ਹਰਵਿੰਦਰ ਸਿੰਘ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਭਵਿੱਖ ਵਿੱਚ ਹੋਰ ਵੱਡੀਆਂ ਪੋਸਟਾਂ ’ਤੇ ਪਹੁੰਚ ਕੇ ਲੋਕਾਂ ਦੀ ਸੇਵਾ ਕਰਨਗੇ।

ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਸਬ-ਇੰਸਪੈਕਟਰ ਹਰਵਿੰਦਰ ਸਿੰਘ ਨੂੰ ਤਰੱਕੀ ਲਈ ਵਧਾਈ ਦਿੱਤੀ ਗਈ।

और पढ़ें

Cricket Live Score

Corona Virus

Rashifal

और पढ़ें