November 2, 2026 9:50 pm

Jalandhar News : ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ

ਜਲੰਧਰ, :(ਪੱਤਰਕਾਰ ਦਲਵੀਰ ਸਿੰਘ ਕਨੂਰ)

Thank you for reading this post, don't forget to subscribe!

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਜਲੰਧਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਸ਼ਹਿਰ ਵਿੱਚ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਧੀਨ ਸਰਵਜਨਿਕ ਥਾਵਾਂ ‘ਤੇ ਲਾਊਡ ਸਪੀਕਰ ਜਾਂ ਪਬਲਿਕ ਐਡਰੈੱਸ ਸਿਸਟਮ ਦੀ ਵਰਤੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਤਰ੍ਹਾਂ ਮਨਾਹੀ ਰਹੇਗੀ।

ਹੁਕਮਾਂ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਵਿਆਹ ਸਮਾਗਮਾਂ, ਧਾਰਮਿਕ ਸਮਾਰੋਹਾਂ ਜਾਂ ਕਿਸੇ ਵੀ ਕਿਸਮ ਦੇ ਜਨਤਕ ਇਕੱਠ ਦੌਰਾਨ ਲਾਊਡ ਸਪੀਕਰਾਂ ਦੀ ਵਰਤੋਂ ਨਿਰਧਾਰਿਤ ਸਮੇਂ ਤੋਂ ਬਾਹਰ ਕਰਨ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿਰਫ਼ ਅਤਿ ਵਿਸ਼ੇਸ਼ ਹਾਲਾਤਾਂ ਵਿੱਚ, ਜਿਵੇਂ ਕਿ ਸਰਕਾਰੀ ਮਨਜ਼ੂਰੀ ਪ੍ਰਾਪਤ ਸਮਾਗਮ, ਵਿੱਚ ਹੀ ਛੂਟ ਦਿੱਤੀ ਜਾ ਸਕਦੀ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਵਾਜ਼ ਪ੍ਰਦੂਸ਼ਣ ਕਾਰਨ ਬਜ਼ੁਰਗਾਂ, ਮਰੀਜ਼ਾਂ, ਵਿਦਿਆਰਥੀਆਂ ਅਤੇ ਛੋਟੇ ਬੱਚਿਆਂ ਦੀ ਸਿਹਤ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਲੋਕਾਂ ਨੂੰ ਕਾਨੂੰਨ ਦੀ ਪਾਲਣਾ ਕਰਨੀ ਲਾਜ਼ਮੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਅਤੇ ਹੋਰ ਲਾਗੂ ਕਾਨੂੰਨਾਂ ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਹੁਕਮ 8 ਮਾਰਚ 2026 ਤੱਕ ਲਾਗੂ ਰਹਿਣਗੇ। ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਕਾਨੂੰਨ ਨੂੰ ਮੱਦੇਨਜ਼ਰ ਰੱਖਦਿਆਂ ਸਹਿਯੋਗ ਕੀਤਾ ਜਾਵੇ, ਤਾਂ ਜੋ ਸ਼ਹਿਰ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣੀ ਰਹੇ।

और पढ़ें

Cricket Live Score

Corona Virus

Rashifal

और पढ़ें