November 2, 2026 10:44 pm

PUNJAB। NEWS: ਬੰਦੀ ਸਿੰਘਾਂ ਦੀ ਰਿਹਾਈ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਨਕੋਦਰ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ

(ਨਕੋਦਰ ਚੀਫ ਬਿਊਰੋ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

 

ਨਕੋਦਰ, 21 ਅਗਸਤ: ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਨਕੋਦਰ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਕਮਲ ਹਸਪਤਾਲ, ਜਲੰਧਰ ਰੋਡ ਚੌਂਕ ਨੂੰ ਬੰਦ ਕਰਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਮਾਨ ਦਲ, ਮਿਸਲ ਸਤਲੁਜ, ਸ਼੍ਰੋਮਣੀ ਅਕਾਲੀ ਦਲ ਵਿਰਸਾ ਪੰਜਾਬ, ਨਿਹੰਗ ਜਥੇਬੰਦੀ ਤਰਨਾ ਦਲ ਸਮੇਤ ਹੋਰ ਜਥੇਬੰਦੀਆਂ ਦੇ ਆਗੂ ਅਤੇ ਸੰਗਤਾਂ ਸ਼ਾਮਲ ਹੋਈਆਂ।

ਪ੍ਰਦਰਸ਼ਨ ਦਾ ਮੁੱਖ ਮਕਸਦ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਨੂੰ ਉਭਾਰਨਾ ਸੀ।

ਇਸ ਮੌਕੇ ਹਲਕਾ ਨਕੋਦਰ ਦੇ ਸਾਬਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਬੀਜੇਪੀ ਸਰਕਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਨੋਟੀਫਿਕੇਸ਼ਨ ਕਰਨ ਤੋਂ ਬਾਅਦ ਆਪਣੇ ਫ਼ੈਸਲੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।

ਜਥੇਦਾਰ ਵਡਾਲਾ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਥੋੜ੍ਹੇ ਸਮੇਂ ਦੀ ਪੈਰੋਲ ਦੇ ਕੇ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦੀਆਂ। ਉਨ੍ਹਾਂ ਨੇ ਸਰਕਾਰਾਂ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੇ ਮਾਮਲੇ ’ਤੇ ਗੰਭੀਰਤਾ ਨਾਲ ਫ਼ੈਸਲਾ ਲੈਣ ਦੀ ਲੋੜ ਹੈ।

ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਜਿਹੜੇ ਕੈਦੀ ਆਪਣੀਆਂ ਨਿਰਧਾਰਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਲੰਮੇ ਸਮੇਂ ਤੱਕ ਜੇਲ੍ਹਾਂ ਵਿੱਚ ਬੰਦ ਰੱਖਣਾ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ।

ਇਸ ਦੇ ਨਾਲ ਹੀ ਬੁਲਾਰਿਆਂ ਨੇ ਕੁਝ ਸਮਾਂ ਪਹਿਲਾਂ ਵਾਪਰੇ ਗੋਲੀਕਾਂਡ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਹੁਣ ਤੱਕ ਸਜ਼ਾਵਾਂ ਨਾ ਮਿਲਣ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਨਿਰਪੱਖ ਜਾਂਚ ਕਰਵਾ ਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ ਅਤੇ ਦੋਸ਼ ਸਾਬਤ ਹੋਣ ’ਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।

ਪ੍ਰਦਰਸ਼ਨ ਦੌਰਾਨ ਨਕੋਦਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰਹੀ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਅਨੁਸ਼ਾਸਨ ਵਿੱਚ ਰਹਿੰਦਿਆਂ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਦਰਜ ਕਰਵਾਇਆ। ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਇਨਸਾਫ਼ ਦੇਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਆਵਾਜ਼ ਅੱਗੇ ਵੀ ਲਗਾਤਾਰ ਬੁਲੰਦ ਕੀਤੀ ਜਾਂਦੀ ਰਹੇਗੀ।

और पढ़ें

Cricket Live Score

Corona Virus

Rashifal

और पढ़ें