/ਮਾਨਸਾ:(ਪੱਤਰਕਾਰ ਦਲਵੀਰ ਸਿੰਘ ਕੂਨਰ)
Thank you for reading this post, don't forget to subscribe!ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਹੀਰਕੇ ਵੱਲੋਂ ਪਿੰਡ ਜਿਲ੍ਹਿਆਂ ਵਿੱਚ ਕਿਸਾਨਾਂ ਦੀਆਂ ਮੀਟਿੰਗਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਦੀ ਅਗਵਾਈ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਾ ਨੇ ਕੀਤੀ। ਮੀਟਿੰਗ ਦੌਰਾਨ ਕਿਸਾਨਾਂ ਨੂੰ ਮੌਜੂਦਾ ਹਾਲਾਤਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਆਉਣ ਵਾਲੀ 21 ਜਨਵਰੀ ਨੂੰ ਮਾਨਸਾ ਵਿੱਚ ਹੋਣ ਵਾਲੀ ਵੱਡੀ ਕਿਸਾਨ ਰੈਲੀ ਨੂੰ ਕਾਮਯਾਬ ਬਣਾਉਣ ਦਾ ਸੱਦਾ ਦਿੱਤਾ ਗਿਆ।
ਮਲੂਕ ਸਿੰਘ ਹੀਰਕੇ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਆਰਥਿਕ ਤੰਗੀ ਦਾ ਸ਼ਿਕਾਰ ਹਨ। ਫਸਲਾਂ ਦੇ ਵਾਜਬ ਭਾਅ ਨਾ ਮਿਲਣਾ, ਕਰਜ਼ੇ ਦਾ ਵੱਧਦਾ ਬੋਝ ਅਤੇ ਬਿਜਲੀ, ਡੀਜ਼ਲ ਤੇ ਖਾਦਾਂ ਦੀਆਂ ਮਹਿੰਗੀਆਂ ਕੀਮਤਾਂ ਨੇ ਕਿਸਾਨੀ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਦੱਸਿਆ ਕਿ 21 ਜਨਵਰੀ ਨੂੰ ਮਾਨਸਾ ਵਿੱਚ ਹੋਣ ਵਾਲੀ ਰੈਲੀ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਸ਼ਮੂਲੀਅਤ ਕਰਨਗੇ ਅਤੇ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ।

ਮੀਟਿੰਗ ਵਿੱਚ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ ਅਤੇ ਕਿਸਾਨ ਏਕਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਮਲੂਕ ਸਿੰਘ ਹੀਰਕੇ ਤੋਂ ਇਲਾਵਾ ਤਰਸੇਮ ਸਿੰਘ ਹੀਰਾ, ਹਰਵਿੰਦਰ ਸਿੰਘ ਬੱਲ, ਭੁਪਿੰਦਰ ਸਿੰਘ ਵੈਟ ਡੱਲਾ, ਕੁਲਦੀਪ ਸਿੰਘ ਵੈਟ ਸਮੀਰ, ਸਤਨਾਮ ਸਿੰਘ ਪੰਚਕ, ਮਲਕੀਤ ਸਿੰਘ ਜੌੜੀਆਂ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।











