November 2, 2026 9:38 pm

Punjab news: ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ

ਪੰਜਾਬ ਚੀਫ ਬਿਊਰੋ ਪੀ ਐਨ ਪੀ ਦਲਵੀਰ ਸਿੰਘ ਕੂਨਰ

Thank you for reading this post, don't forget to subscribe!

 

ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਤੇ ਸਿਹਤ ਵਿਭਾਗ ਵਿਚਕਾਰ ਮਜ਼ਬੂਤ ਤਾਲਮੇਲ ’ਤੇ ਦਿੱਤਾ ਜ਼ੋਰ

ਸਮਰਾਲਾ, ਲੁਧਿਆਣਾ, 24 ਅਗਸਤ: ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਐਸ.ਐਮ.ਓ. ਸਮਰਾਲਾ ਦੇ ਨਾਲ ਸਿਵਲ ਹਸਪਤਾਲ ਸਮਰਾਲਾ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਵਿੱਚ ਚੱਲ ਰਹੀਆਂ ਨਸ਼ਾ ਮੁਕਤੀ ਅਤੇ ਇਲਾਜ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਇਲਾਜ ਅਧੀਨ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਐਸ.ਐਸ.ਪੀ. ਖੰਨਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੁਲਿਸ ਅਤੇ ਸਿਹਤ ਵਿਭਾਗ ਵਿਚਕਾਰ ਮਜ਼ਬੂਤ ਤਾਲਮੇਲ ਬੇਹੱਦ ਜ਼ਰੂਰੀ ਹੈ। ਇਸ ਮੌਕੇ ਵਿਸ਼ੇਸ਼ ਮੀਟਿੰਗ ਕਰਕੇ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰੀ ’ਤੇ ਸਖ਼ਤ ਕਾਰਵਾਈ ਅਤੇ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਪ੍ਰਭਾਵਸ਼ਾਲੀ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਸਿਹਤ ਵਿਭਾਗ ਵੱਲੋਂ ਨਸ਼ਾ ਪੀੜਤਾਂ ਨੂੰ ਇਲਾਜ, ਕਾਊਂਸਲਿੰਗ ਅਤੇ ਹੋਰ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਦੋਵੇਂ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਰੋਕਥਾਮ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ।

ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਸਿਹਤ ਵਿਭਾਗ ਨਾਲ ਮਿਲ ਕੇ “ਨਸ਼ਾ-ਮੁਕਤ ਪੰਜਾਬ” ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਕਿਸੇ ਵਿਅਕਤੀ ਨੂੰ ਨਸ਼ੇ ਦੀ ਲਤ ਤੋਂ ਪੀੜਤ ਦੇਖਣ ’ਤੇ ਉਸਨੂੰ ਇਲਾਜ ਅਤੇ ਕਾਊਂਸਲਿੰਗ ਲਈ ਪ੍ਰੇਰਿਤ ਕਰਨ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਜਾਂ ਕਿਸੇ ਇੱਕ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪੁਲਿਸ, ਸਿਹਤ ਵਿਭਾਗ, ਪਰਿਵਾਰਾਂ, ਸਿੱਖਿਆ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਾਂਝੇ ਯਤਨਾਂ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਇੱਕ ਸਿਹਤਮੰਦ, ਸੁਰੱਖਿਅਤ ਅਤੇ ਨਸ਼ਾ-ਮੁਕਤ ਭਵਿੱਖ ਯਕੀਨੀ ਬਣਾਇਆ ਜਾ ਸਕਦਾ ਹੈ।

और पढ़ें

Cricket Live Score

Corona Virus

Rashifal

और पढ़ें