November 2, 2026 7:01 pm

Punjab news: ਡਮੂਲੀਆ ਪਿੰਡ ਵਿੱਚ ਨਵੇਂ ਬਾਸਕਟਬਾਲ ਮੈਦਾਨ ਦਾ ਨੀਂਹ ਪੱਥਰ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸੱਜਣ ਸਿੰਘ ਚੀਮਾ ਦੀ ਪਹਿਲਕਦਮੀ ਨੂੰ ਸਰਾਹਿਆ

ਪੰਜਾਬ ਚੀਫ ਬਿਊਰੋ ਦਲਵੀਰ ਸਿੰਘ ਕੂਨਰ

Thank you for reading this post, don't forget to subscribe!

 

ਸੁਲਤਾਨਪੁਰ ਲੋਧੀ/ਕਪੂਰਥਲਾ, 21 ਅਗਸਤ: ਜ਼ਿਲ੍ਹਾ ਕਪੂਰਥਲਾ ਦੇ ਪਿੰਡ ਡਮੂਲੀਆ ਵਿਖੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਣਾਏ ਜਾਣ ਵਾਲੇ ਆਧੁਨਿਕ ਬਾਸਕਟਬਾਲ ਮੈਦਾਨ ਦੀ ਉਸਾਰੀ ਦਾ ਰਸਮੀ ਨੀਂਹ ਪੱਥਰ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਰੱਖਿਆ ਗਿਆ। ਇਹ ਪ੍ਰੋਜੈਕਟ ਅਰਜੁਨ ਐਵਾਰਡੀ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸੱਜਣ ਸਿੰਘ ਚੀਮਾ ਦੀ ਵਿਸ਼ੇਸ਼ ਪਹਿਲਕਦਮੀ ਨਾਲ ਤਿਆਰ ਕੀਤਾ ਜਾ ਰਿਹਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਨਵਾਂ ਬਾਸਕਟਬਾਲ ਮੈਦਾਨ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਇੱਕ ਵੱਡਾ ਤੋਹਫ਼ਾ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ।

ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ ਵਰਗੇ ਮਹਾਨ ਖਿਡਾਰੀ ਤੋਂ ਸਿਖਲਾਈ ਅਤੇ ਮਾਰਗਦਰਸ਼ਨ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਡਮੂਲੀਆ ਤੋਂ ਤਿਆਰ ਹੋਣ ਵਾਲੇ ਕਈ ਖਿਡਾਰੀ ਭਵਿੱਖ ਵਿੱਚ ਕੌਮੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਪਿੰਡ, ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੋਜੈਕਟ ਤਹਿਤ ਖਿਡਾਰੀਆਂ ਨੂੰ ਉੱਚ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਖਿਡਾਰੀਆਂ ਲਈ ਹੋਸਟਲ ਦੀ ਸਹੂਲਤ ਵੀ ਸ਼ੁਰੂ ਕਰਨ ਦੀ ਯੋਜਨਾ ਹੈ, ਜਿਸ ਨਾਲ ਦੂਰ-ਦੁਰਾਡੇ ਤੋਂ ਆਉਣ ਵਾਲੇ ਨੌਜਵਾਨਾਂ ਨੂੰ ਵੀ ਸਿਖਲਾਈ ਹਾਸਲ ਕਰਨ ਵਿੱਚ ਸਹੂਲਤ ਮਿਲੇਗੀ।

ਉਨ੍ਹਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵੱਲ ਵੀ ਪੂਰਾ ਧਿਆਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਡ ਅਤੇ ਸਿੱਖਿਆ ਦੋਵੇਂ ਹੀ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਅਹਿਮ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਇਲਾਕਾ ਵਾਸੀਆਂ, ਪ੍ਰਬੰਧਕਾਂ ਅਤੇ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਚੁੱਕੇ ਇਸ ਮਹੱਤਵਪੂਰਨ ਕਦਮ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਅਜਿਹੀਆਂ ਖੇਡ ਸਹੂਲਤਾਂ ਦਾ ਵਿਕਾਸ ਪੰਜਾਬ ਵਿੱਚ ਨਵੀਂ ਖੇਡ ਪ੍ਰਤਿਭਾ ਨੂੰ ਉਭਾਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

और पढ़ें

Cricket Live Score

Corona Virus

Rashifal

और पढ़ें