ਮਰੀਜ਼ਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਵੀ ਦਿੱਤੀਆਂ : ਇੰਜੀ. ਗੋਇਲ*
Thank you for reading this post, don't forget to subscribe!ਕੋਟਕਪੂਰਾ, 27 ਦਸੰਬਰ (ਜਿਲ੍ਹਾ ਇੰਚਾਰਜ ਰਜਿੰਦਰ ਕੁਮਾਰ ਸ਼ਰਮਾ ਕੈਮਰਾਮੈਨ ਅਸ਼ੋਕ ਕੁਮਾਰ ਦੂਆ) :- ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਮਾਤਾ ਗੁਜਰੀ ਜੀ ਅਤੇ ਸਾਹਿਬਜਾਦਿਆਂ ਸਮੇਤ ਅਨੇਕਾਂ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦਵਾਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਲਾਏ ਗਏ ਅੱਖਾਂ ਦੇ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਦੌਰਾਨ ਡਾ ਅਕਿਰਤੀ ਸਿੰਗਲਾ ਦੀ ਅਗਵਾਈ ਵਾਲੀ ਮਾਹਰ ਡਾਕਟਰਾਂ ਦੀ ਟੀਮ ਨੇ 575 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਕਲੱਬ ਦੇ ਪੀਆਰਓ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਮੁਤਾਬਿਕ 55 ਮਰੀਜ ਅਪ੍ਰੇਸ਼ਨ ਲਈ ਚੁਣੇ ਗਏ। ਸੁਰਜੀਤ ਸਿੰਘ ਘੁਲਿਆਣੀ ਅਤੇ ਮਨਜੀਤ ਸਿੰਘ ਲਵਲੀ ਨੇ ਦੱਸਿਆ ਕਿ ਕੈਂਪ ਦੌਰਾਨ ਬਲੱਡ ਪੈ੍ਰਸ਼ਰ ਚੈਕਅਪ ਅਤੇ ਸ਼ੂਗਰ ਦੇ ਮੁਫਤ ਟੈਸਟ ਤੋਂ ਇਲਾਵਾ ਅੱਖਾਂ ਦੀ ਸਾਂਭ ਸੰਭਾਲ ਸਬੰਧੀ ਡਾਕਟਰਾਂ ਨੇ ਮਰੀਜਾਂ ਨੂੰ ਕੁਝ ਦਿਸ਼ਾ ਨਿਰਦੇਸ਼ ਵੀ ਦਿੱਤੇ। ਇੰਜੀ ਭੁਪਿੰਦਰ ਸਿੰਘ, ਹਰਿੰਦਰ ਸਿੰਘ ਚੋਟਮੁਰਾਦਾ ਅਤੇ ਡਾ ਸੁਨੀਲ ਛਾਬੜਾ ਨੇ ਦੱਸਿਆ ਕਿ 320 ਮਰੀਜਾਂ ਨੂੰ ਐਨਕਾਂ ਮੁਫਤ ਦਿੱਤੀਆਂ ਗਈਆਂ, ਜਦਕਿ ਲੋੜਵੰਦ ਮਰੀਜਾਂ ਨੂੰ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਗਈਆਂ। ਅਮਰਦੀਪ ਸਿੰਘ ਮੀਤਾ, ਨਛੱਤਰ ਸਿੰਘ ਅਤੇ ਬੀਰਇੰਦਰਪਾਲ ਸ਼ਰਮਾ ਮੁਤਾਬਿਕ ਕੈਂਪ ਦਾ ਉਦਘਾਟਨ ਇੰਜੀ ਰਾਜੀਵ ਗੋਇਲ ਅਤੇ ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਵੱਲੋਂ ਸਾਂਝੇ ਤੌਰ ’ਤੇ ਰਿਬਨ ਕੱਟ ਕੇ ਕੀਤਾ ਗਿਆ। ਉਹਨਾ ਦੱਸਿਆ ਕਿ ਇਸ ਵਾਰ ਜ਼ਿਲਾ ਫਰੀਦਕੋਟ ਦੇ ਵੱਖ ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਇਲਾਵਾ ਗੰਗਾਨਗਰ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਫਗਵਾੜਾ, ਮੋਗਾ, ਤਲਵੰਡੀ ਸਾਬੋ ਆਦਿਕ ਸ਼ਹਿਰਾਂ ਤੋਂ ਵੀ ਮਰੀਜ ਅੱਖਾਂ ਦੀ ਜਾਂਚ ਲਈ ਪੁੱਜੇ।











